ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਮੰਗਲਵਾਰ, ੩ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੭ ਜੂਨ, ੨੦੨੫ (ਅੰਗ: ੬੮੫)

ਅੰਮ੍ਰਿਤਸਰ, 4 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਬਾਹੀਆ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਸ. ਬਾਹੀਆ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਸੁਖਦੇਵ ਸਿੰਘ ਬਾਹੀਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ। ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਸੋਗ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਗਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।