ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ 23 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਲਿਆ।
ਇਸ ਮੌਕੇ ਭਾਈ ਅਮਰੀਕ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕੀਤਾ ਹੈ। ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਕਾਦੀਆਂ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਸਮੇਤ ਸੰਗਤਾਂ ਹਾਜ਼ਰ ਸਨ।