ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੫ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੮ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 4 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ।

          ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਸੋਚ ਤੇ ਅਜ਼ਾਦ ਸਿਧਾਂਤ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾਂ ਰੜਕਦਾ ਰਿਹਾ ਹੈ। ਇਸੇ ਲਈ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲੇ ਕੀਤੇ ਜਾਂਦੇ ਰਹੇ ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਜਦ ਅਹਿਮਦ ਸ਼ਾਹ ਅਬਦਾਲੀ ਆਪਣੀਆਂ ਫੌਜਾਂ ਨਾਲ ਹਮਲਾ ਕਰਨ ਲਈ ਆਇਆ ਤਾਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਧਰਮ ਅਸਥਾਨਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।

          ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਗੁਰਤਿੰਦਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।