ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 31 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਚੀਫ਼ ਗੁਰਦੁਆਰਾ ਇੰਸਪੈਕਟਰ ਸ. ਬਲਰਾਜ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਕੁਲਵਿੰਦਰ ਸਿੰਘ, ਸ. ਮੁਕੰਦ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਕਵੀਸ਼ਰ ਸ. ਜੋਗਾ ਸਿੰਘ ਭਾਗੋਵਾਲੀਆ, ਕਲਰਕ ਸ. ਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਤੋਂ ਸੇਵਾਮੁਕਤ ਹੋਏ ਸੁਪਰਵਾਈਜ਼ਰ ਸ. ਅਜੀਤ ਸਿੰਘ, ਕਲਰਕ ਸ. ਪਰਮਜੀਤ ਸਿੰਘ, ਡਰਾਈਵਰ ਸ. ਹਰਜਿੰਦਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੇਵਾ ਮੁਕਤ ਹੋਏ ਕਰਮਚਾਰੀ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਗੁਰਨਾਮ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਰਜਿੰਦਰ ਸਿੰਘ ਰੂਬੀ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਜਸਪਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਤਰਸੇਮ ਸਿੰਘ, ਭਾਈ ਵਰਿਆਮ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।