ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸੋਮਵਾਰ, ੩੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੨ ਮਈ, ੨੦੨੫ (ਅੰਗ: ੭੨੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 17 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਤਹਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਸ਼ਬਦ ਕੀਰਤਨ, ਗੁਰਬਾਣੀ ਕੰਠ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਏ, ਜਿਸ ਵਿਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 7 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਨੇਤਰਹੀਨ ਅਤੇ ਹੋਰ ਸਰੀਰਕ ਸਮੱਸਿਆ ਵਾਲੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਵੱਲੋਂ ਸ਼ਬਦ ਕੀਰਤਨ, ਕੋਰੀਓਗ੍ਰਾਫੀ ਮੁਕਾਬਲੇ ਦੇ ਨਾਲ-ਨਾਲ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਜਵਾਬ ਵਿਚ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਕੀਰਤਨ, ਕਵਿਤਾ, ਕਵੀਸ਼ਰੀ ਦੇ ਮੁਕਾਬਲੇ ਵੀ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮੇਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਨ੍ਹਾਂ ਮੁਕਾਬਲਿਆਂ ਸਮੇਂ ਜੱਜ ਦੀ ਸੇਵਾ ਡਾ. ਗੁਰਪ੍ਰੀਤ ਸਿੰਘ, ਬੀਬੀ ਮਨਿੰਦਰ ਕੌਰ, ਸ. ਮਨਦੀਪ ਸਿੰਘ, ਸ. ਬਲਬੀਰ ਸਿੰਘ ਸੰਗੀਤ ਅਧਿਆਪਕ ਨੇ ਨਿਭਾਈ। ਇਸ ਮੌਕੇ ਮੀਤ ਮੈਨੇਜਰ ਸ. ਲਾਲ ਸਿੰਘ, ਸਕਾਲਰ ਡਾ. ਰਣਜੀਤ ਕੌਰ, ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਸ. ਗੁਰਮੀਤ ਕੌਰ, ਸ. ਰਾਜਵਿੰਦਰ ਕੌਰ, ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਸ. ਜਸਪਾਲ ਸਿੰਘ ਆਦਿ ਹਾਜ਼ਰ ਸਨ।