ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਸ਼ਨਿੱਚਰਵਾਰ, ੧੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੪ ਮਈ, ੨੦੨੫ (ਅੰਗ: ੮੨੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 22 ਫਰਵਰੀ-  ਸੰਨ 1921 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ, ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ-ਵੱਖ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਦੀ ਗਾਥਾ ਬਿਆਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਈ ਵਿਚਾਰਧਾਰਾ ਅਤੇ ਸਿਧਾਂਤਾਂ ’ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਯੋਧਿਆਂ ਨਾਲ ਸਿੱਖ ਇਤਿਹਾਸ ਭਰਿਆ ਪਿਆ ਹੈ, ਜਿਨ੍ਹਾਂ ਦੀ ਸ਼ਹਾਦਤ ਤੋਂ ਸਾਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਬਣਿਆ ਹੈ, ਜਿਸ ਦੀ ਸਿੱਖ ਕੌਮ ਨੂੰ ਵੱਡੀ ਦੇਣ ਹੈ। ਇਸ ਕਾਲਜ ਨੇ ਅਨੇਕਾਂ ਵਿਦਵਾਨ ਅਤੇ ਪੰਥ ਪ੍ਰਸਿੱਧ ਰਾਗੀ ਕੌਮ ਨੂੰ ਦਿੱਤੇ ਹਨ, ਜਿਨ੍ਹਾਂ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ ਹੈ।
ਸਮਾਗਮ ਦੌਰਾਨ ਜਿਥੇ ਪੰਥ ਪ੍ਰਸਿੱਧ ਕਥਾਵਾਚਕਾ ਦਾ ਸਨਮਾਨ ਕੀਤਾ ਗਿਆ, ਉਥੇ ਹੀ ਡਾ. ਕੇਹਰ ਸਿੰਘ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਖਮੰਦਰ ਸਿੰਘ ਆਸਟ੍ਰੇਲੀਆ ਨੂੰ ਪ੍ਰੋ. ਅਵਤਾਰ ਸਿੰਘ ਜੀ ਨਾਜ਼ ਯਾਦਗਾਰੀ ਸਨਮਾਨ ਨਾਲ ਨਿਵਾਜਿਆ ਗਿਆ। ਸਮਾਗਮ ਦੌਰਾਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਕਾਲਜ ਦੇ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਸਾਬਕਾ ਹੈੱਡ ਪ੍ਰਚਾਰਕ ਭਾਈ ਅਨੂਪ ਸਿੰਘ, ਗਿਆਨੀ ਗੁਰਿੰਦਰ ਸਿੰਘ ਕੋਮਲ, ਗਿਆਨੀ ਸੰਤੋਖ ਸਿੰਘ ਆਸਟ੍ਰੀਆ, ਇੰਚਾਰਜ ਸ. ਮੇਜਰ ਸਿੰਘ ਅਰਜਨ ਮਾਂਗਾ, ਸਾਬਕਾ ਪ੍ਰਿੰਸੀਪਲ ਡਾ. ਸੂਬਾ ਸਿੰਘ, ਪ੍ਰਿੰ: ਬਲਦੇਵ ਸਿੰਘ, ਪ੍ਰੋ. ਰਵੇਲ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਪ੍ਰੋ. ਕੁਲਰਾਜ ਸਿੰਘ, ਬੀਬੀ ਅਮਰਜੀਤ ਕੌਰ, ਡਾ. ਜਤਿੰਦਰ ਸਿੰਘ, ਗਿਆਨੀ ਪ੍ਰਮਿੰਦਰ ਸਿੰਘ, ਭਾਈ ਦਿਲਪ੍ਰੀਤ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਗੁਰਮੇਲ ਸਿੰਘ, ਸ. ਸੁਖਬੀਰ ਸਿੰਘ ਪੰਨਵਾਂ, ਸ. ਰਜਿੰਦਰ ਸਿੰਘ ਆਦਿ ਮੌਜੂਦ ਸਨ।