ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)

ਅੰਮ੍ਰਿਤਸਰ, 21 ਫਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ, ਸ. ਬਲਵਿੰਦਰ ਸਿੰਘ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਮੌਜੂਦ ਸਨ।