ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 26 ਅਪ੍ਰੈਲ-
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮਾਤਾ ਬੀਬੀ ਕਰਮ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਹਿਰਾ ਅਫਸੋਸ ਪ੍ਰਗਟ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਮਾਤਾ ਕਰਮ ਕੌਰ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਮਾਤਾ ਕਰਮ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਸਕੱਤਰ ਨੇ ਕਿਹਾ ਕਿ ਇਹ ਕਰਤਾ ਪੁਰਖ ਦਾ ਭਾਣਾ ਹੈ ਜਿਸ ਨੂੰ ਟਾਲਿਆ ਨਹੀਂ ਜਾ ਸਕਦਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਮਾਤਾ ਦੇ ਚਲਾਣੇ ਨੂੰ ਅਫਸੋਸਨਾਕ ਆਖਿਆ ਹੈ।