ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 8 ਜੂਨ (         ) ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਮਨਜੀਤ ਸਿੰਘ, ਵਧੀਕ ਸਕੱਤਰ , ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਪਬਲੀਸਿਟੀ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਸਤਿਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਦੇ ਭਤੀਜੇ ਸ. ਜਸਵੰਤ ਸਿੰਘ ਦੀ ਓਮਾਨ ਵਿਖੇ ਇਕ ਹਾਦਸੇ ਦੌਰਾਨ ਹੋਈ ਬੇਵਕਤ ਮੌਤ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਸ. ਜਸਵੰਤ ਸਿੰਘ ਬਹੁਤ ਹੀ ਨੇਕ ਦਿਲ, ਮਿਲਣਸਾਰ, ਸੇਵਾ ਭਾਵਨਾ ਤੇ ਗੁਰੂ-ਘਰ ਦੇ ਪਿਆਰ ਵਾਲਾ ਅੰਮ੍ਰਿਤਧਾਰੀ ਨੌਜੁਆਨ ਸੀ ਜਿਸ ਦੇ ਅਚਾਨਕ ਅਕਾਲ ਚਲਾਣੇ ਨਾਲ ਸ. ਰਾਮ ਸਿੰਘ ਤੇ  ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ. ਜਸਵੰਤ ਸਿੰਘ ਕਾਫੀ ਲੰਮੇ ਸਮੇਂ ਤੋਂ ਓਮਾਨ ਵਿਖੇ ਨੈਸ਼ਨਲ ਗੈਸ ਕੰਪਨੀ ‘ਚ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਪਹਿਲੀ ਜੂਨ ਨੂੰ ਉਹ ਗੈਸ ਵਾਲਾ ਟੈਂਕਰ ਲੈ ਕੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਇਆ ਕਿ ਥੋੜੀ ਹੀ ਦੂਰ ਜਾਣ ਉਪਰੰਤ ਟੈਂਕਰ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਸ. ਜਸਵੰਤ ਸਿੰਘ ਦੀ ਮੌਕੇ ਪੁਰ ਹੀ ਮੌਤ ਹੋ ਗਈ। ਕੰਪਨੀ ਦੇ ਸੁਹਿਰਦ ਯਤਨਾਂ, ਸੱਜਣਾਂ ਮਿੱਤਰਾਂ ਤੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸ. ਜਸਵੰਤ ਸਿੰਘ ਦੀ ਮ੍ਰਿਤਕ ਦੇਹ ੯ ਜੂਨ ਨੂੰ ਸਵੇਰੇ ੯:੦੦ ਵਜੇ ਦੇ ਕਰੀਬ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਗੇ ‘ਤੇ ਪੁੱਜੇਗੀ ਅਤੇ ਇਸੇ ਦਿਨ ਦੁਪਹਿਰ ੧੨:੦੦ ਵਜੇ ਦੇ ਕਰੀਬ ਉਨ੍ਹਾਂ ਦੇ ਜੱਦੀ ਪਿੰਡ ਸ਼ਾਹਪੁਰ ਜਾਜਨ ਵਿਖੇ ਸਸਕਾਰ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਪਰਿਵਾਰ ਵਿਚ ਧਰਮ ਪਤਨੀ ਤੇ ਇੱਕ ਬੇਟਾ ਛੱਡ ਗਏ ਹਨ।