ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

snap-aਸ੍ਰੀ ਫ਼ਤਿਹਗੜ੍ਹ ਸਾਹਿਬ, ੨੬ ਦਸੰਬਰ (           )- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਜੋੜ ਮੇਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦੀ ਕਾਨਫਰੰਸ ਆਯੋਜਿਤ ਕੀਤੀ ਗਈ। ਇਸ ਕਾਨਫਰੰਸ ਵਿਚ ਸ. ਪਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਤੇ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ੇਸ਼ ਤੌਰ ‘ਤੇ ਆਪਣੀ ਹਾਜ਼ਰੀ ਲਗਾਉਂਦਿਆਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਲੈ ਕੇ ਦਸਮ ਗੁਰੂ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤਕ ਦਾ ਸਫਰ ਸਿੱਖ ਕੌਮ ਦੇ ਇਤਿਹਾਸ ਅੰਦਰ ਅਹਿਮ ਮੁਕਾਮ ਰੱਖਦਾ ਹੈ, ਕਿਉਂਕਿ ਇਨ੍ਹਾਂ ਸ਼ਹਾਦਤਾਂ ਦੀ ਬਦੌਲਤ ਹੀ ਸਿੱਖ ਕੌਮ ਅੰਦਰ ਸੰਗਠਨ ਦੀ ਭਾਵਨਾ ਪ੍ਰਚੰਡ ਹੋਈ। ਸਿੱਖ ਕੌਮ ਦੇ ਇਸ ਮਾਣਮੱਤੇ ਇਤਿਹਾਸ ਨੂੰ ਨੌਜਵਾਨੀ ਦੇ ਰੂਬਰੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੱਖ-ਵੱਖ ਯਾਦਗਾਰਾਂ ਦੀ ਉਸਾਰੀ ਕਰਵਾਉਣ ਦਾ ਵਡਮੁੱਲਾ ਉਪਰਾਲਾ ਕੀਤਾ ਹੈ, ਜਿਨ੍ਹਾਂ ਵਿਚ ਛੋਟੇ ਤੇ ਵੱਡੇ ਘੱਲੂਘਾਰੇ ਦੀਆਂ ਯਾਦਗਾਰਾਂ, ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਚੱਪੜਚਿੜੀ, ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਸ਼ੇਸ਼ ਹਨ। ਇਨ੍ਹਾਂ ਯਾਦਗਾਰਾਂ ਦੀ ਉਸਾਰੀ ਲਈ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਕਰਕੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਥਕ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਕੌਮੀ ਮਸਲਿਆਂ ਤੇ ਇਕਸੁਰ ਤੇ ਇਕਜੁੱਟ ਹੋ ਕੇ ਚੱਲਣ ਦੀ ਵੱਡੀ ਲੋੜ ਹੈ ਤਾਂ ਕਿ ਸਿੱਖ ਮਸਲਿਆਂ ਦਾ ਮਿਲ ਬੈਠ ਕੇ ਹੱਲ ਲੱਭਿਆ ਜਾ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅੰਤ੍ਰਿੰਗ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਸੁਰਜੀਤ ਸਿੰਘ ਗੜੀ, ਸ. ਨਿਰਮੈਲ ਸਿੰਘ ਜੌਲਾਂ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀ. ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿਮਘ ਰਮਦਾਸ, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ, ਸ. ਨੱਥਾ ਸਿੰਘ ਮੈਨੇਜਰ ਆਦਿ ਹਾਜ਼ਰ ਸਨ।