ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੇ ਜਾਹੋ ਜਲਾਲ ਨਾਲ ਗੁਰਦੁਆਰਾ ਗੁਰੂ ਬਾਗ,ਵਾਰਾਨਸੀ ਤੋਂ ਅਗਲੇ ਪੜਾਅ ਲਈ ਰਵਾਨਾ

3

2ਅੰਮ੍ਰਿਤਸਰ : ੩੦ ਦਸੰਬਰ (       ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ੧੧ਵੇਂ ਦਿਨ ਲਈ ਗੁਰਦੁਆਰਾ ਗੁਰੂ ਬਾਗ, ਵਾਰਾਨਸੀ, (ਬਨਾਰਸ), ਉੱਤਰ ਪ੍ਰਦੇਸ਼ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਗੁਰੂ ਬਾਗ, ਵਾਰਾਨਸੀ (ਬਨਾਰਸ) ਉੱਤਰ ਪ੍ਰਦੇਸ਼ ਵਿਖੇ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਭਾਈ ਸਤਵੰਤ ਸਿੰਘ ਪ੍ਰਚਾਰਕ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮੇਸ਼ ਪਿਤਾ ਜੀ ਦੇ ਜੀਵਨ ਤੇ ਜਾਨਣਾ ਪਾਇਆ ਗਿਆ। ਅਰਦਾਸ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਸੁਖਦੇਵ ਸਿੰਘ ਮੁੱਖ ਗ੍ਰੰਥੀ ਨੇ  ਲਿਆ। ਸਤਿਨਾਮੁ-ਵਾਹਿਗੁਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ੍ਰ: ਬਿਜੈ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿ ਕੀਤਾ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ-ਕੀਰਤਨ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਇਸ ਮੌਕੇ ‘ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਨੀਲੇ ਦੇ ਸ਼ਾਹ ਅਸਵਾਰ, ਸ਼ਾਹਿ ਸ਼ਾਹਨਸ਼ਾਹ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦੇਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਬਾਗ, ਵਾਰਾਨਸੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਇਲਾਵਾ, ਗੈਰ ਸਿੱਖ ਜਥੇਬੰਧੀਆਂ ਜਿਨ੍ਹਾਂ ਨਗਰ-ਕੀਰਤਨ ਵਿੱਚ ਸੰਗਤਾਂ ਨਾਲ ਸਹਿਯੋਗ ਕੀਤਾ ਅਤੇ ਪੰਜਾਬ ਪੁਲੀਸ ਤੇ ਯੂ ਪੀ ਪੁਲੀਸ ਜਿਨ੍ਹਾਂ ਸਾਰਾ ਰਸਤਾ ਬੜੇ ਹੀ ਸੁਚੱਜੇ ਢੰਗ ਨਾਲ ਸਕਿਉਰਟੀ ਦੀ ਸੇਵਾ ਨਿਭਾਈ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦਸਮ ਪਿਤਾ ਨੇ ਸਮੁੱਚੀ ਲੋਕਾਈ ਨੂੰ ਬਚਾਉਣ ਖਾਤਰ ਆਪਣਾ ਸਰਬੰਸ ਵਾਰ ਦਿੱਤਾ। ਉਨ੍ਹਾਂ ਕਿਹਾ ਬੜੀ ਖੁਸ਼ੀ ਦੀ ਗੱਲ ਹੈ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਿੱਖ ਜਥੇਬੰਦੀਆਂ ਦੇ ਇਲਾਵਾ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਨਗਰ-ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਸ੍ਰੀ ਪਟਨਾ ਸਾਹਿਬ ਦੀ ਧਰਤੀ ਤੇ ਜਨਮ ਲੈਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੰਤ ਤੇ ਸਿਪਾਹੀ ਸਨ। ਉਹ ਮਹਾਨ ਯੋਧਾ ਅਤੇ ਕ੍ਰਾਂਤੀਕਾਰੀ ਹੋਣ ਦੇ ਨਾਲ-ਨਾਲ ਪਰਉਪਕਾਰੀ ਵੀ ਸਨ। ਅੰਮ੍ਰਿਤ ਦੇ ਦਾਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦੇਂਦਿਆਂ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਸਭ ਨੂੰ ਬਰਾਬਰ ਦੇ ਅਧਿਕਾਰ ਦੇਂਦਿਆਂ ਭੇਦ-ਭਾਵ ਨੂੰ ਖ਼ਤਮ ਕੀਤਾ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਕਲਗੀਧਰ ਦਸਮੇਸ਼ ਪਿਤਾ ਦੇ ਜਨਮ ਦਿਹਾੜੇ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਬੇਨਤੀ ਕੀਤੀ।
1ਉਪਰੰਤ ਗੁਰਦੁਆਰਾ ਗੁਰੂ ਬਾਗ, ਵਾਰਾਨਸੀ ਦੇ ਪ੍ਰਧਾਨ ਸ੍ਰ: ਜਸਬੀਰ ਸਿੰਘ ਸੱਭਰਵਾਲ  ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਸੰਗਤਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ੍ਰ: ਬਿਜੈ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਸ੍ਰ: ਲਖਬੀਰ ਸਿੰਘ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਤੇਜਿੰਦਰ ਸਿੰਘ ਪੱਡਾ, ਸ੍ਰ: ਸਤਨਾਮ ਸਿੰਘ ਇੰਚਾਰਜ, ਸ੍ਰ: ਸਤਨਾਮ ਸਿੰਘ ਮੀਤ ਮੈਨੇਜਰ, ਸ੍ਰ: ਬ੍ਰਿਜਪਾਲ ਸਿੰਘ ਇੰਚਾਰਜ ਯੂ ਪੀ ਸਿੱਖ ਮਿਸ਼ਨ ਹਾਪੜ, ਸ੍ਰ: ਗੁਲਜ਼ਾਰ ਸਿੰਘ ਸੁਪਰਵਾਈਜ਼ਰ, ਸ੍ਰ: ਗੁਰਮੀਤ ਸਿੰਘ ਬੁੱਟਰ, ਸ੍ਰ: ਜਤਿੰਦਰ ਸਿੰਘ ਫੇਟੋ ਗ੍ਰਾਫ਼ਰ, ਸ੍ਰ: ਹਰਭਜਨ ਸਿੰਘ ਸੁਪਰਵਾਈਜ਼ਰ ਫਲਾਇੰਗ, ਸ੍ਰ: ਗੁਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜੱਜ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਤਵੰਤ ਸਿੰਘ, ਭਾਈ ਅਮਰਜੀਤ ਸਿੰਘ ਜੰਡੀ ਤੇ ਭਾਈ ਹਰਪ੍ਰੀਤ ਸਿੰਘ, ਭਾਈ ਜੀਵਨਜੀਤ ਸਿੰਘ ਤੇ ਭਾਈ ਲਖਵਿੰਦਰ ਸਿੰਘ ਪ੍ਰਚਾਰਕ, ਭਾਈ ਸਤਨਾਮ ਸਿੰਘ ਦਰਦੀ ਕਵੀਸ਼ਰ, ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਸ੍ਰ: ਸਮਸ਼ੇਰ ਸਿੰਘ ਤੇ ਸ੍ਰ: ਦਿਲਖੁਸ਼ ਸਿੰਘ ਪੀ ਟੀ ਸੀ ਨਿਊਜ਼ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ੍ਰ: ਬਿਜੈ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਸ੍ਰ: ਜਸਬੀਰ ਸਿੰਘ ਸੱਭਰਵਾਲ ਪ੍ਰਧਾਨ ਗੁਰਦੁਆਰਾ ਗੁਰੂ ਬਾਗ, ਵਾਰਾਨਸੀ, ਸ੍ਰ: ਹਰਵਿੰਦਰ ਸਿੰਘ ਦੂਆ ਸਕੱਤਰ, ਸ੍ਰ: ਦਲਜੀਤ ਸਿੰਘ ਮੈਨੇਜਰ, ਸ੍ਰ: ਪ੍ਰਮਿੰਦਰ ਸਿੰਘ ਮੈਂਬਰ,   ਸ੍ਰ: ਇੰਦਰਪ੍ਰੀਤ ਸਿੰਘ,ਸ੍ਰ: ਸਤਬੀਰ ਸਿੰਘ ਭਾਟੀਆ, ਸ੍ਰ: ਗੁਰਪ੍ਰੀਤ ਸਿੰਘ, ਸ੍ਰ: ਜਤਿੰਦਰ ਸਿੰਘ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ।
ਗੁਰਦੁਆਰਾ ਗੁਰੂ ਬਾਗ, ਵਾਰਾਨਸੀ (ਬਨਾਰਸ), ਉੱਤਰ ਪ੍ਰਦੇਸ਼ ਤੋਂ ਰਵਾਨਾ ਹੋ ਕੇ ਨਗਰ-ਕੀਰਤਨ ਕੁਦਰਾ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਚਾਚਾ ਫੱਗੂ ਮੱਲ ਜੀ ਸਾਸਾਰਾਮ (ਬਿਹਾਰ) ਵਿਖੇ ਕਰੇਗਾ। ਅੱਜ ਗੁਰਦੁਆਰਾ ਚਾਚਾ ਫੱਗੂ ਮੱਲ ਜੀ ਸਾਸਾਰਾਮ (ਬਿਹਾਰ) ਤੋਂ ਰਵਾਨਾ ਹੋ ਕੇ ਆਰਾ, ਦਾਨਾਪੁਰ, ਬੀਟਾ ਤੋਂ ਹੁੰਦਾ ਹੋਇਆ ਦਸਮ ਪਿਤਾ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਸਾਹਿਬ ਜੀ (ਬਿਹਾਰ) ਵਿਖੇ ਸੰਪੰਨ ਹੋਵੇਗਾ। ਜਿੱਥੇ ਇਸ ਵਿਸ਼ਾਲ ਨਗਰ-ਕੀਰਤਨ ਦਾ ਸਵਾਗਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਅਤੇ ਸਮੂਹ ਮੈਂਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਰਨਗੇ। ੧ ਜਨਵਰੀ ਤੋਂ ੫ ਜਨਵਰੀ ਤੀਕ ਗੁਰਮਤਿ ਸਮਾਗਮ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਇਸ ਦੇ ਇਲਾਵਾ, ਪ੍ਰਚਾਰਕ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਘੋੜ ਦੌੜ, ਨੇਜ਼ਾਬਾਜੀ ਅਤੇ ਗਤਕੇ ਦੇ ਜੌਹਰ ਦਿਖਾਏ ਜਾਣਗੇ ਅਤੇ ਸੈਮੀਨਾਰ ਕਰਵਾਏ ਜਾਣਗੇ।
4ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ-ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਹੈ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਿਕ ਹੋ ਕੇ ਅਤੇ ਸ਼ਸਤਰਾਂ-ਬਸਤਰਾਂ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ-ਅੱਗੇ ਨਗਾਰਚੀ ਸਿੰਘ ਚੜ੍ਹਦੀ ਕਲਾ ਦਾ ਪ੍ਰਤੀਕ ਨਗਾਰਾ ਵਜਾ ਰਹੇ ਸਨ। ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦ-ਕੀਰਤਨੀ ਜਥਿਆਂ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ। ਪਾਲਕੀ ਸਾਹਿਬ ਦੇ ਨਾਲ-ਨਾਲ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦੀਆਂ ਜਾ ਰਹੀਆਂ ਸਨ।
ਰਸਤੇ ਵਿੱਚ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਬੜੀ ਸ਼ਰਧਾ-ਭਾਵਨਾ ਤੇ ਸਤਿਕਾਰ ਸਹਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬ ਦੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ ਗਏ। ਵੱਖ-ਵੱਖ ਪੜਾਵਾਂ ਤੇ ਸੰਗਤਾਂ ਨੇ ਪ੍ਰਸ਼ਾਦੇ ਦੇ ਲੰਗਰ, ਫਲਾਂ ਦੇ ਲੰਗਰ, ਮਠਿਆਈਆਂ ਅਤੇ ਚਾਹ ਦੇ ਲੰਗਰ ਲਗਾ ਕੇ ਨਗਰ-ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਸੇਵਾ ਕੀਤੀ।
ਇਸ ਮੌਕੇ ਸ੍ਰ: ਰੇਸ਼ਮ ਸਿੰਘ, ਸ੍ਰ: ਹਰਦੀਪ ਸਿੰਘ, ਸ੍ਰ: ਧਰਮ ਸਿੰਘ, ਸ੍ਰ: ਯੁਵਰਾਜ ਸਿੰਘ, ਸ੍ਰ: ਇਕਬਾਲ ਸਿੰਘ, ਸ੍ਰ: ਰਣਜੀਤ ਸਿੰਘ ਤੇ ਸ੍ਰ: ਗੁਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ ਦੇ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।