ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 10 ਅਗਸਤ- ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਥਾਵਾਂ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੀ ਸਹਾਇਤਾ ਕਰਨ ਦੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੋਂ ਇਲਾਵਾ, ਸ. ਗੁਰਦੀਪ ਸਿੰਘ ਭਾਟੀਆ ਇੰਦੌਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਦੁਆਰਾ ਇੰਸਪੈਕਟਰ ਸ. ਰੇਸ਼ਮ ਸਿੰਘ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਮੱਧ ਪ੍ਰਦੇਸ਼ ਦੇ ਉਨ੍ਹਾਂ ਸਿਕਲੀਗਰ ਸਿੱਖਾਂ ਨੂੰ ਮਾਲੀ ਸਹਾਇਤਾ ਦੇਵੇਗੀ ਜਿਨ੍ਹਾਂ ‘ਤੇ ਪਿਛਲੇ ਦਿਨੀਂ ਸਥਾਨਕ ਪੁਲਿਸ ਵੱਲੋਂ ਕੇਸ ਦਰਜ ਕਰ ਦਿੱਤੇ ਗਏ ਸਨ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਿਚ ਹੋਏ ਫੈਸਲੇ ਅਨੁਸਾਰ ਇਹ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਅਤੇ ਸਿਕਲੀਗਰ ਸਿੱਖ ਬੀਬੀਆਂ ਲਈ ਸਿਲਾਈ ਕਢਾਈ ਸੈਂਟਰ ਖੋਲ੍ਹਣ ਸਬੰਧੀ ਵਿਸਥਾਰਤ ਰਿਪੋਰਟ ਵੀ ਪੇਸ਼ ਕਰੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿਕਲੀਗਰ ਸਿੱਖ ਕੌਮ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ ਹੈ।