ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 9 ਅਪ੍ਰੈਲ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਜੋਕੇ ਵਿਸ਼ਵ ਸੰਕਟ ਸਮੇਂ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੀ ਕੀਤੀ ਹੈ। ਡਾ. ਰੂਪ ਸਿੰਘ ਅਨੁਸਾਰ ਸਿੰਘ ਸਾਹਿਬ ਨੇ ਇਸ ਔਖੇ ਸਮੇਂ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਵਾਉਣ ਦੀ ਸੇਵਾ ਨੂੰ ਉੱਤਮ ਕਾਰਜ ਕਿਹਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੌਮ ਲਈ ਇਹ ਇੱਕ ਵੱਡਾ ਸੁਨੇਹਾ ਹੈ, ਜਿਸ ਤੋਂ ਸਾਨੂੰ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਇਨ੍ਹੀ ਦਿਨੀਂ ਕਈ ਸ਼ਰਧਾਲੂਆਂ ਵੱਲੋਂ ਆਪਣੀ ਕਿਰਤ ਵਿੱਚੋਂ ਗੁਰੂ ਕੇ ਲੰਗਰ ਲਈ ਸੇਵਾ ਭੇਜੀ ਗਈ ਹੈ। ਅਮਰੀਕਾ ਨਿਵਾਸੀ ਸ. ਜਰਨੈਲ ਸਿੰਘ ਗਿਲਜੀਆਂ ਵੱਲੋਂ ਪੰਜ ਲੱਖ ਰੁਪਏ, ਅੰਮ੍ਰਿਤਸਰ ਨਿਵਾਸੀ ਸ. ਗੁਰਦੀਪ ਸਿੰਘ ਵੱਲੋਂ 50 ਹਜ਼ਾਰ ਰੁਪਏ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾਵਾਚਕ ਵੱਲੋਂ 21 ਹਜ਼ਾਰ ਰੁਪਏ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ 21 ਹਜ਼ਾਰ ਰੁਪਏ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਭੇਟਾ ਕੀਤੇ ਗਏ ਹਨ। ਇਹ ਵੀ ਵਰਣਨਯੋਗ ਹੈ ਕਿ ਅੱਜ ਜਦੋਂ ਮਾਨਵਤਾ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਹੀ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲਗਾਤਾਰ ਲੰਗਰ ਭੇਜਿਆ ਜਾ ਰਿਹਾ ਹੈ।