ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਮਾਗਮ ’ਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪੰਥਕ ਜਥੇਬੰਦੀਆਂ ਸਮੇਤ ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ, 25 ਜੂਨ-
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜ੍ਹਿਆ। ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜਰ ਪੰਥਕ ਸਖਸ਼ੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ  ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬਾਬਾ ਮਲੂਕ ਸਿੰਘ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੁਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਜਸਵਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਗਿਆਨੀ ਗੁਰਦਿਆਲ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਮੇਤ ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।
ਸਮਾਗਮ ਦੌਰਾਨ ਸੰਗਤ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਆਂ ਭਰਿਆ ਹੈ ਜਦੋਂ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਘੁਸਪੈਠ ਕਰਕੇ ਭਰਾ ਮਾਰੂ ਜੰਗ ਕਰਵਾਉਣ ਦੇ ਰਾਹ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 103 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਸਰਕਾਰ ਨੇ ਅਜਿਹੇ ਤਰੀਕੇ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਸਮਾਂ ਸੰਗਤ ਤੇ ਖਾਸਕਰ ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨ ਦਾ ਹੈ। ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਆਪ ਸ਼ਾਮਲ ਹੋ ਕੇ ਅਗਵਾਈ ਕਰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੋੜਣ।
ਇਸ ਤੋਂ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਸੇਵਾ ਸੰਭਾਲ ਸਮਾਗਮ ਦੌਰਾਨ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਦਸਤਾਰਾਂ ਭੇਟ ਕਰਨ ਵਾਲਿਆਂ ਅਤੇ ਹਾਜਰ ਸਖਸ਼ੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਢ, ਸ. ਸਰਵਣ ਸਿੰਘ ਕੁਲਾਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਦਲਜੀਤ ਸਿੰਘ ਭਿੰਡਰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਜੰਗ ਬਹਾਦਰ ਸਿੰਘ, ਸ. ਪਰਮਜੀਤ ਸਿੰਘ ਲੱਖੇਵਾਲ, ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ, ਬਾਬਾ ਭਾਗ ਸਿੰਘ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਦਲਜੀਤ ਸਿੰਘ ਸ਼ਿਕਾਗੋ ਅਮਰੀਕਾ, ਬਾਬਾ ਸੱਜਣ ਸਿੰਘ ਯੂਐਸਏ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮਹੰਤ ਗਿਆਨ ਸਿੰਘ, ਮਹੰਤ ਕਾਨ੍ਹ ਸਿੰਘ ਗੋਨਿਆਣਾ ਮੰਡੀ, ਮਹੰਤ ਰਣਜੀਤ ਸਿੰਘ ਸੇਵਾਪੰਥੀ, ਭਾਈ ਸੁਰਿੰਦਰ ਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਮੈਨੇਜ ਸ੍ਰੀ ਦਰਬਾਰ ਸਾਹਿਬ ਸ. ਸੁਖਰਾਜ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਫੈਡਰੇਸ਼ਨ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਅਮਰਬੀਰ ਸਿੰਘ ਢੋਟ, ਸ. ਇੰਦਰਜੀਤ ਸਿੰਘ ਨਿਸ਼ਕਾਮ ਸੇਵਕ ਜਥਾ ਯੂਕੇ, ਬਾਬਾ ਹਰਵਿੰਦਰ ਸਿੰਘ ਚਾਹਲਵਾਲੇ,  ਬਾਬਾ ਤਿਰਲੋਚਨ ਸਿੰਘ, ਬਾਬਾ ਸਵਿੰਦਰ ਸਿੰਘ,  ਬਾਬਾ ਹਰੀਕਿਸ਼ਨ ਸਿੰਘ ਸੋਢੀ, ਬਾਬਾ ਮਹਾਬੀਰ ਸਿੰਘ, ਬਾਬਾ ਦੀਪਕ ਸਿੰਘ ਦੋਧਰ, ਬਾਬਾ ਹਰਚਰਨ ਸਿੰਘ, ਮਾਤਾ ਬਿਮਲਪ੍ਰੀਤ ਕੌਰ, ਪ੍ਰੋ ਸੁਖਵਿੰਦਰ ਸਿੰਘ, ਬਾਬਾ ਗਿਆਨ ਦੇਵ ਸਿੰਘ ਮੁਖੀ ਪੰਚਾਇਤੀ ਅਖਾੜਾ ਹਰਿਦੁਆਰ, ਬਾਬਾ ਜਸਵਿੰਦਰ ਸਿੰਘ ਕੋਠਾਰੀ, ਬਾਬਾ ਦਵਿੰਦਰ ਸਿੰਘ, ਸ. ਭਗਵਾਨ ਸਿੰਘ ਜੌਹਲ, ਭਾਈ ਵਿਸ਼ਾਲ ਸਿੰਘ ਕਥਾਵਾਚਕ, ਬਾਬਾ ਬਲਬੀਰ ਸਿੰਘ ਰੱਬਜੀ, ਬਾਬਾ ਗੁਰਚਰਨ ਸਿੰਘ, ਬਾਬਾ ਗੁਰਮੀਤ ਸਿੰਘ ਬੜੂ ਸਾਹਿਬ, ਸ. ਤਲਵਿੰਦਰ ਸਿੰਘ ਬੁੱਟਰ, ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵੱਲੋਂ ਸ. ਜਗਦੇਵ ਸਿੰਘ, ਮਾਤਾ ਗੁਰਚਰਨ ਕੌਰ ਇਸਤਰੀ ਸਤਿਸੰਗ ਸਭਾ ਅਨੰਦਪੁਰ ਸਾਹਿਬ, ਬੀਬੀ ਪਰਮਜੀਤ ਕੌਰ ਇਸਤਰੀ ਸਤਿਸੰਗ ਸਭਾ ਸ੍ਰੀ ਕੀਰਤਪੁਰ ਸਾਹਿਬ, ਬਾਬਾ ਦਿਲਬਾਗ ਸਿੰਘ ਲੋਹ ਲੰਗਰ, ਬਾਬਾ ਜਰਨੈਲ ਸਿੰਘ, ਸ. ਪ੍ਰਿਤਪਾਲ ਸਿੰਘ ਹਨੀ, ਬਾਬਾ ਤੀਰਥ ਸਿੰਘ, ਡਾ. ਗੁਰਬੀਰ ਸਿੰਘ ਗਿੱਲ, ਡਾ. ਰਣਜੀਤ ਸਿੰਘ ਜਨਤਾ ਹਸਪਤਾਲ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਗੁਰਮੀਤ ਸਿੰਘ ਖੋਸੇ ਕੋਟਲੇ ਵੱਲੋਂ ਗਿਆਨੀ ਅਜੀਤ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਭਾਈ ਗੁਰਪਾਲ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸੁਖਪਾਲ ਸਿੰਘ ਰਾਮਪੁਰਾ ਫੂਲ, ਬਾਬਾ ਸਤਨਾਮ ਸਿੰਘ ਖਾਪਰਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਜਗਪਾਲ ਸਿੰਘ, ਬਾਬਾ ਰਣਜੀਤ ਸਿੰਘ ਗੋਣਿਆਣਾ ਮੰਡੀ, ਬਾਬਾ ਮੋਹਿੰਦਰ ਸਿੰਘ ਅੰਮ੍ਰਿਤਸਰ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਫੈਡਰੇਸ਼ਨ ਆਗੂ ਹਿੰਮਤ ਸਿੰਘ, ਸ. ਮੋਹਨ ਸਿੰਘ ਮੁਹੰਮਦੀਪੁਰ, ਬਾਬਾ ਮੇਜਰ ਸਿੰਘ ਸੋਢੀ ਵੱਲੋਂ ਬਾਬਾ ਸਾਹਿਬ ਸਿੰਘ, ਬਾਬਾ ਤਲਵਿੰਦਰ ਸਿੰਘ ਚਮਕੌਰ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋਂ ਸ. ਇੰਦਰਪਾਲ ਸਿੰਘ ਤੇ ਸ. ਕੰਵਲਜੀਤ ਸਿੰਘ, ਬਾਬਾ ਬਲਦੇਵ ਸਿੰਘ ਮੁਸਤਰਾਪੁਰ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਸਰਵਣ ਸਿੰਘ ਮਲਕਪੁਰ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਬਾਬਾ ਅਜਵਿੰਦਰ ਸਿੰਘ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ, ਮਹਾਬੀਰ ਸਿੰਘ ਤਾਜੇਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਕਥਾਵਾਚਕ ਭਾਈ ਸਤਨਾਮ ਸਿੰਘ, ਪ੍ਰੋ ਹਰਬੰਸ ਸਿੰਘ ਬੋਲੀਨਾ, ਬਾਬਾ ਅਜੀਤ ਸਿੰਘ ਅਨੰਦਪੁਰ ਸਾਹਿਬ, ਬਾਬਾ ਜੋਗਿੰਦਰ ਸਿੰਘ ਡੁਮੇਲੀਵਾਲੇ, ਮੈਨੇਜਰ ਸ. ਰਣਜੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਗੁਰਵਿੰਦਰ ਸਿੰਘ ਬਾਬਾ ਬਕਾਲਾ ਸਾਹਿਬ, ਸ. ਗੁਰਦੀਪ ਸਿੰਘ ਕੰਗ ਸ੍ਰੀ ਫ਼ਤਿਹਗੜ੍ਹ ਸਾਹਿਬ, ਸ. ਪਰਗਟ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਕਰਮਜੀਤ ਸਿੰਘ ਨਾਭਾ, ਸ. ਗੁਰਪ੍ਰੀਤ ਸਿੰਘ ਖੈਰਾਬਾਦ, ਸ. ਰਣਜੀਤ ਸਿੰਘ ਕਲਿਆਣਪੁਰ, ਸਰਬਦਿਆਲ ਸਿੰਘ ਆਦਿ ਸ਼ਾਮਲ ਸਨ।