ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ 21 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖੀ ਸੇਵਾ-ਸੁਸਾਇਟੀ ਇਟਲੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਡੱਚ ਭਾਸ਼ਾ ਵਿੱਚ ‘ਨਗਰ ਕੀਰਤਨ ਤੇ ਗੁਰਦੁਆਰਾ ਸਾਹਿਬ’ ਪੁਸਤਕ ਛਾਪਣ ਤੇ ਪ੍ਰਸੰਸਾ ਕੀਤੀ ਹੈ।
ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੁਸਾਇਟੀ ਵੱਲੋਂ ਪਹਿਲਾਂ ਵੀ ਇਟਲੀ ਭਾਸ਼ਾ ਵਿੱਚ ਸਿੱਖ ਧਰਮ, ਸਿੱਖ ਸ਼ਹੀਦਾਂ ਅਤੇ ਸਿੱਖ ਜਰਨੈਲਾਂ ਬਾਰੇ ਵੱਖ-ਵੱਖ ਵਿਸ਼ਿਆਂ ਤੇ ਬਹੁਤ ਸਾਰਾ ਸਾਹਿਤ ਛਾਪ ਕੇ ਇਟਾਲੀਅਨ ਲੋਕਾਂ ’ਚ ਸਿੱਖੀ ਦੇ ਪ੍ਰਚਾਰ ਵਜੋਂ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਚੁੱਕਾ ਹੈ। ੳੇੁਨ੍ਹਾਂ ਕਿਹਾ ਕਿ ਸਿੱਖੀ ਸੇਵਾ-ਸੁਸਾਇਟੀ ਵੱਲੋਂ ਜਿੱਥੇ ਇਟਾਲੀਅਨ ਲੋਕਾਂ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਮਹਤੱਵਪੂਰਨ ਕਾਰਜ ਕੀਤੇ ਜਾ ਰਹੇ ਹਨ ਓਥੇ ਡੱਚ ਭਾਸ਼ਾ ਵਿੱਚ ਪੁਸਤਕ ਛਾਪ ਕੇ ਬਾਕੀ ਲੋਕਾਂ ਵਿੱਚ ਵੀ ਸਿੱਖੀ ਦੇ ਪ੍ਰਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਕਿਤਾਬ ਡੱਚ ਭਾਸ਼ਾ ਬੋਲਣ ਵਾਲੇ ਦੇਸ਼ ਬੈਲਜੀਅਮ, ਸਵਿੱਸ, ਆਸਟਰੀਆ ਆਦਿ ਵਿੱਚ ਪੜ੍ਹੀ ਜਾਏਗੀ ਅਤੇ ਪਾਠਕ ਇਸ ਪੁਸਤਕ ਵਿੱਚੋਂ ਸਿੱਖ ਧਰਮ ਬਾਰੇ ਵਿਸ਼ੇਸ਼ ਜਾਣਕਾਰੀ ਹਾਸਿਲ ਕਰ ਸਕਣਗੇ।ਉਨ੍ਹਾਂ ਕਿਹਾ ਮੇਰੀ ਸਤਿਗੁਰੂ ਪਾਤਸ਼ਾਹ ਦੇ ਚਰਨਾਂ ’ਚ ਅਰਦਾਸ ਹੈ ਕਿ ਉਹ ਸਿੱਖੀ ਸੇਵਾ ਸੁਸਾਇਟੀ ਇਟਲੀ ਨੂੰ ਸਦਾ ਚੜ੍ਹਦੀ ਕਲਾ ਵਿੱਚ ਰੱਖਣ ਤੇ ਉਨ੍ਹਾਂ ਤੋਂ ਇਸੇ ਤਰ੍ਹਾਂ ਸਿੱਖੀ ਦੇ ਪ੍ਰਚਾਰ ਲਈ ਸੇਵਾ ਲੈਂਦੇ ਰਹਿਣ।