ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ, 11 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਮੌਕੇ ਸ੍ਰੀ ਮਨੋਹਰ ਲਾਲ ਖੱਟਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਸਿੱਖ ਅਰਦਾਸ ਦੌਰਾਨ ਬਿਨਾਂ ਸਿਰ ਢੱਕਣ ਤੋਂ ਸ਼ਾਮਲ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਕਰਕੇ ਸਿੱਖ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖ ਅਰਦਾਸ ਦੀ ਇਕ ਮਰਯਾਦਾ ਹੈ, ਜਿਸ ਤਹਿਤ ਅਰਦਾਸ ਵਿਚ ਖੜ੍ਹਨ ਵਾਲਾ ਹਰ ਵਿਅਕਤੀ ਪਰਮਾਤਮਾ ਅਤੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿਰ ਢੱਕ ਕੇ ਅਤੇ ਦੋਵੇਂ ਹੱਥ ਜੋੜ ਕੇ ਸਤਿਕਾਰ ਸਹਿਤ ਖੜ੍ਹਦਾ ਹੈ। ਇਸ ਮਰਯਾਦਾ ਵਿਚ ਕਿਸੇ ਨੂੰ ਵੀ ਮਨਮਰਜ਼ੀ ਦੀ ਖੁੱਲ੍ਹ ਨਹੀਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਖੱਟਰ ਪੰਜਾਬੀ ਮੂਲ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਸਿੱਖ ਮਰਯਾਦਾ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੈ। ਇਸ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਦੁਖਾਉਣੀਆਂ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਸਮਾਗਮ ਦੌਰਾਨ ਗੈਰ ਸੰਵਿਧਾਨਕ ਤੌਰ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ. ਗੁਰਵਿੰਦਰ ਸਿੰਘ ਧਮੀਜਾ ਵੀ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਸ. ਗੁਰਵਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਿੱਖ ਮਰਯਾਦਾ ਦਾ ਉਲੰਘਣ ਕਰਨ ਤੋਂ ਨਾ ਰੋਕਣਾ ਵੱਡੇ ਸਵਾਲ ਪੈਦਾ ਕਰਦਾ ਹੈ। ਇਸ ਤੋਂ ਇਹ ਵੀ ਸਾਫ਼ ਹੋ ਰਿਹਾ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੰਡਤ ਕਰਨ ਦੇ ਮੰਤਵ ਨਾਲ ਗੈਰ-ਸੰਵਿਧਾਨਕ ਤੌਰ ’ਤੇ ਸਰਕਾਰੀ ਸ਼ਹਿ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਕੇਵਲ ਸਰਕਾਰ ਦੇ ਚਾਪਲੂਸ ਹੀ ਹਨ। ਇਨ੍ਹਾਂ ਦਾ ਸਿੱਖ ਮਰਯਾਦਾ ਦੀ ਪਹਿਰੇਦਾਰੀ ਨਾਲ ਕੋਈ ਵਾਹ-ਵਾਸਤਾ ਨਹੀਂ ਹੈ, ਜਿਹਾ ਕਿ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਮਰਯਾਦਾ ਦੀ ਕੀਤੀ ਅਵੱਗਿਆ ਦੌਰਾਨ ਸਾਹਮਣੇ ਆਇਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਵੱਲੋਂ ਕੀਤੀ ਗਈ ਸਿੱਖ ਮਰਯਾਦਾ ਦੀ ਉਲੰਘਣਾ ਲਈ ਉਹ ਤੁਰੰਤ ਮੁਆਫ਼ੀ ਮੰਗਣ। ਇਸ ਦੇ ਨਾਲ ਹੀ ਉਥੇ ਮੌਜੂਦ ਹਰਿਆਣਾ ਦੇ ਸਥਾਨਕ ਸਿੱਖ ਆਗੂ ਵੀ ਆਪਣਾ ਪੱਖ ਜ਼ਰੂਰ ਸਪੱਸ਼ਟ ਕਰਨ।