ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵੀ ਕੀਤਾ ਅਦਾਲਤ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, ੧੭ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਇਸ ਫੈਸਲੇ ਲਈ ਨਿਆਂ ਪ੍ਰਣਾਲੀ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਈ ਗਈ ਇਹ ਸਜਾ ਇੱਕ ਮਾਮਲੇ ਨਾਲ ਸਬੰਧ ਰੱਖਦੀ ਹੈ ਜਦਕਿ ਦਿੱਲੀ ਵਿਚ ਹਜਾਰਾਂ ਦੀ ਗਿਣਤੀ ਵਿਚ ਕੀਤੇ ਸਿੱਖਾਂ ਦੇ ਕਤਲੇਆਮ ਲਈ ਵੀ ਸੱਜਣ ਕੁਮਾਰ ਅਤੇ ਹੋਰ ਦੋਸ਼ੀ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਸਾਰੇ ਹੀ ਦੋਸ਼ੀਆਂ ਨੂੰ ਮੌਤ ਦੀ ਸਜਾ ਦਿੱਤੀ ਜਾਵੇ ਅਤੇ ਜਿਸ ਤਰ੍ਹਾਂ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆਂ ਗਿਆ ਸੀ ਉਹੋ ਜਿਹਾ ਹੀ ਹਸ਼ਰ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦਾ ਵੀ ਹੋਣਾ ਚਾਹੀਦਾ ਹੈ।