
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਬੰਦ ਕੀਤੇ ਜਾ ਚੁੱਕੇ ਕੇਸਾਂ ਨੂੰ ਮੁੜ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਸਕੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਅਦਾਲਤ ਨੇ ਸਿੱਖ ਨਸਲਕੁਸ਼ੀ ਦੇ ਦੋ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਦੇ ਕੇ ਸਿੱਖਾਂ ਦਾ ਭਰੋਸਾ ਜਿੱਤਿਆ ਹੈ ਅਤੇ ਹੁਣ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਗਠਤ ਕਰਕੇ ਬੰਦ ਕੀਤੇ ਜਾ ਚੁੱਕੇ ਮਾਮਲਿਆਂ ’ਤੇ ਮੁੜ ਵਿਚਾਰ ਦੇ ਫੈਸਲੇ ਨਾਲ ਸਿੱਖਾਂ ਦਾ ਨਿਆਂਪਾਲਕਾ ’ਤੇ ਭਰੋਸਾ ਹੋਰ ਵੀ ਪੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆਂ ਨਹੀਂ ਜਾਣਾ ਚਾਹੀਦਾ ਅਤੇ ਹਰ ਦੋਸ਼ੀ ਨੂੰ ਕਰੜੀ ਤੋਂ ਕਰੜੀ ਤੋਂ ਸਜ਼ਾ ਮਿਲਣੀ ਚਾਹੀਦੀ ਹੈ ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ।