ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸ਼ੁੱਕਰਵਾਰ, ੧੦ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੩ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 21 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਪਾਸੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਨਾਲ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਦੇਸ਼ ਦੀ ਰੱਖਿਆ ਕਰਨ ਵਾਲੇ ਫ਼ੌਜੀ ਅਫ਼ਸਰ ਦੀ ਵਕੀਲ ਬੇਟੀ ਦਾ ਪਿੱਛਾ ਕਰ ਰਹੇ ਗਲਤ ਅਨਸਰਾਂ ਤੋਂ ਬਚਣ ਲਈ ਪੁਲਿਸ ਥਾਣੇ ਵਿਚ ਜਾਂਦੀ ਹੈ, ਪਰੰਤੂ ਪੁਲਿਸ ਦੇ ਮੁਲਾਜ਼ਮ ਹੀ ਉਸ ਨਾਲ ਬਦਸਲੂਕੀ ਕਰਦੇ ਹਨ, ਜੋ ਬਹੁਤ ਗੰਭੀਰ ਮਾਮਲਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਕੰਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ, ਪਰੰਤੂ ਜਦੋਂ ਪੁਲਿਸ ਅਫ਼ਸਰ ਆਪਣੇ ਡਿਊਟੀ ਨਿਭਾਉਣ ਦੀ ਬਜਾਇ ਫ਼ਰਿਆਦ ਲੈ ਕੇ ਆਏ ਲੋਕਾਂ ਨੂੰ ਹੀ ਜਲੀਲ ਕਰਨ ਤਾਂ ਇਨਸਾਫ਼ ਕਿਥੋਂ ਮਿਲੇਗਾ। ਉਨ੍ਹਾਂ ਕਿਹਾ ਕਿ ਫ਼ੌਜੀ ਦੇਸ਼ ਦੀ ਰੱਖਿਆ ਲਈ ਬਾਰਡਰਾਂ ’ਤੇ ਡਿਊਟੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਨੀ ਸਰਕਾਰ ਲਈ ਹੋਰ ਵੀ ਨਮੋਸ਼ੀ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਓੜੀਸਾ ਸਰਕਾਰ ਨੂੰ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਵਰਤਾਰੇ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕਿਉਂਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਦੇਸ਼ ਅੰਦਰ ਸਿੱਖਾਂ ਨਾਲ ਨਾ-ਇਨਸਾਫ਼ੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਗ੍ਰਹਿ ਮੰਤਰੀ ਸੂਬਾ ਸਰਕਾਰ ਨੂੰ ਵੀ ਨਿਰਦੇਸ਼ ਦੇਣ।