ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਅੰਮ੍ਰਿਤਸਰ, 7 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਪੱਤਰਕਾਰ ਸ. ਐਨ.ਐਸ. ਪਰਵਾਨਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪਰਵਾਨਾ ਨੇ ਪੱਤਰਕਾਰੀ ਕਰਦਿਆਂ ਹਮੇਸ਼ਾ ਹੀ ਸਮਾਜਿਕ ਸਰੋਕਾਰਾਂ ਦੇ ਨਾਲ-ਨਾਲ ਪੰਥਕ ਮੁੱਦਿਆਂ ਦੀ ਵੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਪਰਵਾਨਾ ਦਾ ਅਕਾਲ ਚਲਾਣਾ ਪੱਤਰਕਾਰੀ ਦੇ ਖੇਤਰ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਪਰਵਾਨਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।