ਅੰਮ੍ਰਿਤਸਰ, 29 ਜੁਲਾਈ 2017 :- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਜਸਟਿਸ ਦੀਪਕ ਗੁਪਤਾ ਨੇ ਮੱਥਾ ਟੇਕਿਆ। ਉਹ ਆਪਣੇ ਪਰਿਵਾਰ ਸਮੇਤ ਅੱਜ ਇਥੇ ਨਤਮਸਤਿਕ ਹੋਣ ਪੁੱਜੇ। ਉਨ੍ਹਾਂ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਗੁਰੂ ਘਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੀਰਤਨ ਦਾ ਅਨੰਦ ਮਾਣਿਆ। ਇਸ ਸਮੇਂ ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ ਇਥੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ।
ਇਸ ਮੌਕੇ ਜਸਟਿਸ ਦੀਪਕ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਤੇ ਸ. ਹਰਪ੍ਰੀਤ ਸਿੰਘ ਸੂਚਨਾ ਅਧਿਕਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।