ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਵੀਰਵਾਰ, ੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੫ (ਅੰਗ: ੬੭੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਕੇਜਰੀਵਾਲ ਪੰਜਾਬੀ ਭਾਸ਼ਾ ਨਾਲ ਧ੍ਰੋਹ ਨਾ ਕਮਾਵੇ

ਅੰਮ੍ਰਿਤਸਰ 24 ਮਈ- ਸ੍ਰੀਲੰਕਾ ਸੈਰ ਸਪਾਟਾ ਵਿਕਾਸ ਅਥਾਰਟੀ ਦੀ ਅਧਿਕਾਰਤ ਵੈੱਬਸਾਈਟ ਪੰਜਾਬੀ ਵਿੱਚ ਪੜ੍ਹੀ ਜਾਣੀ ਦੇਸ਼-ਵਿਦੇਸ਼ ‘ਚ ਵੱਸਦੇ ਸਮੂਹ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦਿਆ ਕਿਹਾ ਕਿ ਇਕ ਪਾਸੇ ਜਿਥੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਗੁਆਂਢੀ ਰਾਜ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਪੂਰਾ ਮਾਣ ਸਤਿਕਾਰ ਨਹੀਂ ਮਿਲ ਰਿਹਾ, ਉਥੇ ਭਾਰਤ ਦੇ ਗੁਆਂਢੀ ਮੁਲਕ ਸ੍ਰੀਲੰਕਾ ਵੱਲੋਂ ਆਪਣੀ ਅਧਿਕਾਰਤ ਵੈੱਬਸਾਈਟ ਤੇ ਕੁਲ ਦੁਨੀਆਂ ਦੀਆਂ ੧੦੪ ਭਾਸ਼ਾਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਬਣਦੀ ਤਰਜੀਹ ਦੇਣੀ ਸਵਾਗਤਯੋਗ ਹੈ।
ਉਨ੍ਹਾਂ ਕਿਹਾ ਕਿ ਸਾਡੇ ਲਈ ਤੇ ਪੰਜਾਬੀ ਪਿਆਰਿਆਂ ਲਈ ਇਹ ਬਹੁਤ ਵੱਡੀ ਗੱਲ ਹੈ ਕਿ ਕਿਸੇ ਦੂਜੇ ਮੁਲਕ ਵੱਲੋਂ ਪੰਜਾਬੀ ਭਾਸ਼ਾ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੋਵੇ।ਉਨ੍ਹਾਂ ਕਿਹਾ ਕਿ ਸ੍ਰੀਲੰਕਾ ਸੈਰ ਸਪਾਟਾ ਅਥਾਰਟੀ ਦੀ ਜਿੰਨੀ ਵੀ ਤਾਰੀਫ ਕੀਤੀ ਜਾਵੇ ਉਹ ਘੱਟ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ‘ਚ ਪੰਜਾਬੀ ਭਾਸ਼ਾ ਵਿੱਚ ਕੰਮ ਕਰਨ ਦੇ ਨਾਲ-ਨਾਲ ਦੂਜੀਆਂ ਭਾਸ਼ਾਵਾਂ ਨੂੰ ਵੀ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ੍ਰੀਲੰਕਾ ਵਾਂਗ ਹੋਰਨਾਂ ਦੇਸ਼ਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੰਜਾਬੀ ਭਾਸ਼ਾ ਨੂੰ ਅਣਗੋਲਿਆ ਕਰਨ ਦੀ ਥਾਂ ਇਸ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਵਾਉਣ।
ਸਾਡੇ ਆਪਣੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਕੂਲਾਂ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ਿਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਨਾ ਕਰਕੇ ਦੋਹਰੀ ਨੀਤੀ ਅਪਣਾਉਂਦਿਆ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਸਰਕਾਰ ਨੇ ਨਵੇਂ ਸਰਕੂਲਰ ਵਿੱਚ ਇਹ ਬਿਲਕੁਲ ਸਪੱਸ਼ਟ ਨਹੀਂ ਕੀਤਾ ਹੈ ਕਿ ਪੰਜਾਬੀ ਭਾਸ਼ਾ ਨੂੰ ਵਾਧੂ ਸ਼੍ਰੇਣੀ ਵਾਲੇ ਵਿਸ਼ਿਆਂ ਦੀ ਸੂਚੀ ਵਿੱਚੋਂ ਕੱਢ ਕੇ ਲਾਜ਼ਮੀ ਵਿਸ਼ਿਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ ਜਾਂ ਨਹੀਂ।