ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 11 ਅਪ੍ਰੈਲ-
ਪੰਜ ਸਿੰਘ ਸਾਹਿਬਾਨ ਵੱਲੋਂ ਖਾਲਸਾ ਸਾਜਣਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪ੍ਰੈਲ 2024 ਨੂੰ ਸਿੱਖ ਕੌਮ ਨੂੰ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਈ ਝੰਡੇ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਅੰਦਰ ਖਾਲਸਈ ਝੰਡਿਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਰ ਗੁਰਦੁਆਰਾ ਸਾਹਿਬਾਨ ਤੋਂ ਸੰਗਤਾਂ ਲੋੜ ਅਨੁਸਾਰ ਖਾਲਸਈ ਝੰਡੇ ਪ੍ਰਾਪਤ ਕਰ ਸਕਦੀਆਂ ਹਨ।