ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ
ਅੰਮ੍ਰਿਤਸਰ, 17 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ  ਹੋਣਗੀਆਂ।  ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ, ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋ ਸੱਦਾ ਪੱਤਰ ਭੇਜੇ ਜਾ ਰਹੇ ਹਨ।