ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਸ਼ੁੱਕਰਵਾਰ, ੮ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੧ ਮਾਰਚ, ੨੦੨੫ (ਅੰਗ: ੭੦੦)

ਅੰਮ੍ਰਿਤਸਰ, 30 ਜੂਨ – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤੇ ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 8.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਪਾਵਨ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜੱਥੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸ. ਸੈਂਪਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਧਾਰਮਿਕ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।