ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

 

ਅੰਮ੍ਰਿਤਸਰ, 2 ਜੁਲਾਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ  ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗੰ੍ਰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਉਪਰੰਤ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਲਿਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕਰਵਾ ਕੇ ਭਗਤੀ ਅਤੇ ਸ਼ਕਤੀ ਦਾ ਸੁਮੇਲ ਕਰਵਾਇਆ।

ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਸੁਸ਼ੋਭਿਤ ਮਾਨ ਹੋ ਕੇ ਸੱਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਕਰਾਉਂਦੇ ਰਹੇ ਹਨ। ਇਸ ਅਸਥਾਨ ‘ਤੇ ਹਮੇਸ਼ਾਂ ਹੀ ਕੌਮ ਦੇ ਭਲੇ ਵਾਸਤੇ ਫ਼ੈਸਲੇ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਨੇ ਇਸੇ ਹੀ ਅਸਥਾਨ ‘ਤੇ ਗੁਰਮਤਾ ਕਰਕੇ ਖ਼ਾਲਸਾ ਪੰਥ ਨੂੰ ੨੫ ਜਥਿਆਂ ‘ਚ ਵੰਡਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ੧੧ ਮਿਸਲਾਂ ਨੂੰ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ। ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਸੇਵਾਵਾਂ ਕਰਨ ਵਾਲੇ ਗੁਰਮੁਖ ਪਿਆਰੇ ਸਨਮਾਨਿਤ ਕੀਤੇ ਜਾਂਦੇ ਹਨ, ਪਰ ਜੋ ਪੰਥ ਵਿਚ ਦੁਬਧਾ ਪਾਉਣ ਵਾਲੇ, ਗੁਰਬਾਣੀ ਗੁਰ-ਇਤਿਹਾਸ ਨੂੰ ਵਿਗਾੜਨ ਵਾਲੇ, ਬੇਅਦਬੀ ਕਰਨ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾਵਾਂ ਵੀ ਲਗਾਈਆਂ ਜਾਂਦੀਆਂ ਹਨ।

ਉਨ੍ਹਾਂ ਇਸ ਪਵਿੱਤਰ ਦਿਹਾੜੇ ਤੇ ਸਮੂਹ ਦੇਸ਼-ਵਿਦੇਸ਼ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਵੇ ਤੇ ਹਰ ਹੁਕਮਨਾਮੇ, ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰਦਿਆਂ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ।

ਇਸ ਮੌਕੇ ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ ਤੇ ਸ. ਲਖਬੀਰ ਸਿੰਘ ਸਾਰੇ ਐਡੀ: ਮੈਨੇਜਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।