ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਾ ਪਵਿੱਤਰ ਦਿਹਾੜਾ ਮਨਾਉਣ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ. ਹਰਚਰਨ ਸਿੰਘ, ਸ. ਸੁਖਦੇਵ ਸਿੰਘ ਅਤੇ ਮੈਨੇਜਰ ਸ. ਸੁਲੱਖਣ ਸਿੰਘ ਅਤੇ ਹਾਜ਼ਰ ਸੰਗਤਾਂ।

ਅੰਮ੍ਰਿਤਸਰ 3 ਜੁਲਾਈ (     ) ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਮੁੰਬਈ ਵਾਲੇ ਨੇ ਇਲਾਹੀ ਬਾਣੀ ਦੇ ਕੀਰਤਨ ਕੀਤਾ ਅਤੇ ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ। ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਾਵਨ-ਪਵਿੱਤਰ ਹੁਕਮਨਾਮਾ ਲਿਆ।
ਸੰਗਤਾਂ ਨੂੰ ਮੀਰੀ-ਪੀਰੀ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦੇਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸੰਮਤ ੧੬੬੩ ਬਿਕ੍ਰਮੀ ਵਿਚ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਗੁਰਗੱਦੀ ‘ਤੇ ਬਿਰਾਜਮਾਨ ਹੋਣ ਦੇ ਇਤਿਹਾਸਕ ਦਿਹਾੜੇ ਨੂੰ ਮੀਰੀ ਤੇ ਪੀਰੀ ਦਿਵਸ ਅੱਜ ਭਗਤੀ ਤੇ ਸ਼ਕਤੀ ਦਾ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਉਨਾਂ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪਦਿਆਂ ਆਦੇਸ਼ ਦਿੰਦਿਆਂ ਕਿਹਾ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ, ਇਸੇ ਹੀ ਆਦੇਸ਼ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਇਸ ਦਿਨ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਸਤਿਗੁਰੂ ਪਾਤਸ਼ਾਹ ਨੇ ਮੁਗਲਈਆ ਹਕੂਮਤ ਵਿਰੁੱਧ ਆਵਾਜ਼ ਉਠਾਈ ਅਤੇ ਜ਼ੁਲਮ ਦਾ ਨਾਸ ਕੀਤਾ। ਇਸ ਮੌਕੇ ਸਿੰਘ ਸਾਹਿਬ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਹਰ ਸਿੱਖ ਨੂੰ ਅੰਮ੍ਰਿਤਧਾਰੀ ਹੋਣ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਨੌਜਵਾਨ ਜੋ ਦਿਨੋ-ਦਿਨ ਪੱਤਿਤ ਹੁੰਦੇ ਜਾ ਰਹੇ ਨੇ ਤੇ ਆਪਣੀ ਜਵਾਨੀ ਨੂੰ ਨਸ਼ਿਆਂ ਵਿੱਚ ਗਾਲ ਰਹੇ ਨੇ ਉਹ ਇਸ ਪਾਵਨ ਦਿਹਾੜੇ ਤੋਂ ਸੇਧ ਲੈਂਦੇ ਹੋਏ ਖੰਡੇ ਬਾਟੇ ਦੀ ਪਾਹੁਲ ਛੱਕ ਗੁਰੂ ਵਾਲੇ ਬਨਣ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣ।
    ਇਸ ਉਪਰੰਤ ਪੰਥ ਦੇ ਮਹਾਨ ਢਾਡੀ ਜਥਿਆ ਪ੍ਰਧਾਨ ਗੁਰਮੇਜ ਸਿੰਘ ਸ਼ਹੂਰਾ, ਡਾ. ਦਲਜੀਤ ਸਿੰਘ ਵਿਛੋਵਾ, ਭਾਈ ਗੁਰਪ੍ਰਤਾਪ ਸਿੰਘ ਪਦਮ, ਭਾਈ ਗੁਰਭੇਜ ਸਿੰਘ ਚਵਿੰਡਾ ਵੱਲੋਂ ਢਾਡੀ ਵਾਰਾਂ ਦੁਆਰਾ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆ ਹੋਇਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਲਵਿੰਦਰ ਸਿੰਘ ਜੋੜਾਸਿੰਘਾਂ, ਐਡੀ ਸਕੱਤਰ, ਸ. ਸਕੱਤਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਜਸਵਿੰਦਰ ਸਿੰਘ ਸਾਰੇ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਗੁਰਿੰਦਰ ਸਿੰਘ ਮੈਨੇਜਰ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।