ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੧੫ ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨਜ਼ਦੀਕ ਬਣੇ ਬਾਥਰੂਮ ਬਲਾਕ ਨੂੰ ਨਵਿਆਉਣ ਦੇ ਕੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਹ ਕਾਰਜ ਕਰਵਾਇਆ ਜਾਵੇਗਾ। ਇਸ ਬਾਥਰੂਮ ਬਲਾਕ ਦੀ ਸੇਵਾ ਪਹਿਲਾਂ ਵੀ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਕੋਲ ਸੀ। ਦੱਸਣਯੋਗ ਹੈ ਕਿ ਇਸ ਫਾਊਂਡੇਸ਼ਨ ਵੱਲੋਂ ‘ਕਲੀਨ ਟਾਇਲਟ ਮਿਸ਼ਨ’ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਗੁਰੂ ਘਰਾਂ ਅੰਦਰ ਮੋਬਾਇਲ ਵੈਨ ਦੁਆਰਾ ਪਖਾਨਿਆਂ ਦੀ ਸਾਫ਼ ਸਫ਼ਾਈ ਵੀ ਕੀਤੀ ਜਾਂਦੀ ਹੈ। ਬਾਥਰੂਮ ਬਲਾਕ ਦੇ ਨਵੀਨੀਕਰਨ ਦੀ ਆਰੰਭਤਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਗੁਰੂ ਘਰ ਪੁੱਜਦੀਆਂ ਸੰਗਤਾਂ ਨੂੰ ਸਾਫ ਸੁਥਰੇ ਬਾਥਰੂਮ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਸ ਬਾਥਰੂਮ ਬਲਾਕ ਨੂੰ ਮੁੜ ਲੋੜੀਂਦੀਆਂ ਸੋਧਾਂ ਅਨੁਸਾਰ ਤਿਆਰ ਕੀਤਾ ਜਾਵੇਗਾ। ਇਸ ਦੌਰਾਨ ਫਾਊਂਡੇਸ਼ਨ ਦੇ ਇਕ ਨੁਮਾਇੰਦੇ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ੧੨ ਸਾਲਾਂ ਤੋਂ ਇਹ ਸੇਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਬਾਥਰੂਮ ਬਲਾਕ ਦੇ ਨਵੀਨੀਕਰਨ ਦਾ ਕੰਮ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਗਤਾਰ ਸਿੰਘ, ਮੀਤ ਮੈਨੇਜਰ ਸ. ਜਸਪਾਲ ਸਿੰਘ, ਸ. ਸੁਖਜਿੰਦਰ ਸਿੰਘ ਐਸ.ਡੀ.ਓ., ਸ. ਨਰਿੰਦਰ ਸਿੰਘ ਕਾਹਲੋਂ, ਸ. ਪਰਉਪਕਾਰ ਸਿੰਘ, ਫਾਊਂਡੇਸ਼ਨ ਵੱਲੋਂ ਸ. ਜਤਿੰਦਰਪਾਲ ਸਿੰਘ, ਸ. ਜਸਪ੍ਰੀਤ ਸਿੰਘ, ਡਾ. ਬਲਵਿੰਦਰਪਾਲ ਸਿੰਘ, ਸ. ਹਰਜੋਤਪਾਲ ਸਿੰਘ. ਐਚ.ਐਸ. ਸਹਿਗਲ ਆਦਿ ਮੌਜੂਦ ਸਨ।