ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਅੰਮ੍ਰਿਤਸਰ 1 ਨਵੰਬਰ (        ) ਸਾਹਿਬੇ ਕਮਾਲ, ਕਲਗੀਧਰ ਦਸਮੇਸ਼ ਪਿਤਾ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ ਪੰਚਕੂਲਾ ਤੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗਾ।

ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਨਗਰ ਕੀਰਤਨ 2 ਨਵੰਬਰ ਤੋਂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ ਪੰਚਕੂਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਬਾਉਲੀ ਸਾਹਿਬ, ਪਿਹੋਵਾ (ਕੁਰੂਕਸ਼ੇਤਰ) ਵਿਖੇ ਰਾਤ ਦਾ ਵਿਸ਼ਰਾਮ ਕਰੇਗਾ।ਇਸ ਨਗਰ ਕੀਰਤਨ ਦਾ ਸਮੁੱਚਾ ਪ੍ਰਬੰਧ ਸ. ਰਘੂਬੀਰ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਮੈਂਬਰਾਨ ਸ਼੍ਰੋਮਣੀ ਕਮੇਟੀ ਹਰਿਆਣਾ ਪ੍ਰਾਂਤ ਦੀ ਅਗਵਾਈ ਹੇਠ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ 3 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ, ਪਿਹੋਵਾ ਤੋਂ ਰਵਾਨਾ ਹੋ ਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਨਿੰਮ ਸਾਹਿਬ, ਕੈਥਲ,  4 ਨਵੰਬਰ ਨੂੰ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ (ਕਰਨਾਲ), 5 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ (ਕਰਨਾਲ) ਤੋਂ ਗੁਰਦੁਆਰਾ ਡੇਰਾ ਕਾਰਸੇਵਾ ਕਲੰਦਰੀ ਗੇਟ (ਕਰਨਾਲ), 6 ਨਵੰਬਰ ਨੂੰ ਗੁਰਦੁਆਰਾ ਡੇਰਾ ਕਾਰਸੇਵਾ ਕਲੰਦਰੀ ਗੇਟ (ਕਰਨਾਲ) ਤੋਂ ਗੁਰਦੁਆਰਾ ਡੇਹਰਾ ਸਾਹਿਬ, ਅਸੰਧ (ਕਰਨਾਲ), 7 ਨਵੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ, ਅਸੰਧ (ਕਰਨਾਲ) ਤੋਂ ਗੁਰਦੁਆਰਾ ਸੰਤ ਭਵਨ ਇਸਰਾਣਾ ਸਾਹਿਬ (ਪਾਨੀਪਤ), 8 ਨਵੰਬਰ ਨੂੰ ਗੁਰਦੁਆਰਾ ਸੰਤ ਭਵਨ ਇਸਰਾਣਾ ਸਾਹਿਬ (ਪਾਨੀਪਤ) ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਜੀਂਦ, 9 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਜੀਂਦ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਮਤਾਨ ਸਾਹਿਬ (ਜੀਂਦ), 10 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਮਤਾਨ ਸਾਹਿਬ (ਜੀਂਦ) ਤੋਂ ਗੁ: ਚਿਲ੍ਹਾ ਸਾਹਿਬ ਸਿਰਸਾ, 11 ਨਵੰਬਰ ਨੂੰ ਗੁ: ਚਿਲ੍ਹਾ ਸਾਹਿਬ ਸਿਰਸਾ ਤੋਂ ਗੁ: ਕਲਗੀਧਰ ਸਿੰਘ ਸਭਾ, ਦੇਸੂ ਜੋਧ (ਸਿਰਸਾ) ਅਤੇ 12 ਨਵੰਬਰ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ, ਦੇਸੂ ਜੋਧ (ਸਿਰਸਾ) ਤੋਂ ਰਵਾਨਾ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ, ਬਠਿੰਡਾ ਵਿਖੇ ਸਮਾਪਤ ਹੋਵੇਗਾ।

ਉਨ੍ਹਾਂ ਜਥੇਦਾਰ ਅਵਤਾਰ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਦਸ਼ਮੇਸ਼ ਪਿਤਾ ਦੀਆਂ ਖੁਸ਼ੀਆਂ ਹਾਸਿਲ ਕਰਨ ਦੀ ਅਪੀਲ ਕੀਤੀ।