ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ 31 ਦਸੰਬਰ ( ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਸਮੇਂ ੫ ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਲਿਖੇ ਇਕ ਪੱਤਰ ਵਿੱਚ ਕਿਹਾ ਕਿ ਜ਼ਬਰ ਤੇ ਜ਼ੁਲਮ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਵਾਉਣ ਵਾਲੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ੩੫੦ਵੇਂ ਪ੍ਰਕਾਸ਼ ਪੁਰਬ ਸਮੇਂ ਅੱਜ ਜਦੋਂ ਸਮੁੱਚੀ ਦੁਨੀਆਂ ਪੂਰਨ ਰੂਪ ‘ਚ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀ ਹੈ ਤਾਂ ਭਾਰਤ ਸਰਕਾਰ ਨੂੰ ਵੀ ਦੇਸ਼ ਦੇ ਕੋਨੇ-ਕੋਨੇ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਸ ਦਿਨ ਦੀ ਸਰਕਾਰੀ ਛੁੱਟੀ ਘੋਸ਼ਿਤ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਨ੍ਹਾਂ ਸਮੇਤ ਬਹੁਤ ਸਾਰੇ ਕੇਂਦਰੀ ਮੰਤਰੀ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਆਪਣਾ ਸਤਿਕਾਰ ਭੇਟ ਕਰਨ ਲਈ ਪਟਨਾ ਸਾਹਿਬ ਪਹੁੰਚ ਰਹੇ ਹਨ।ਗੁਰੂ ਸਾਹਿਬ ਵੱਲੋਂ ਪੂਰੀ ਮਨੁੱਖਤਾ ਨੂੰ ਬਿਨਾਂ ਭੇਦ-ਭਾਵ ਤੋਂ ਰਹਿਣ ਤੇ ਆਜ਼ਾਦੀ ਦਾ ਜੀਵਨ ਬਸਰ ਕਰਨ ਦੀ ਭਾਵਨਾ ਪੈਦਾ ਕੀਤੀ ਗਈ ਸੀ ਉਸ ਦੀ ਬਦੌਲਤ ਹੀ ਅੱਜ ਅਸੀ ਆਜ਼ਾਦੀ ਦਾ ਪੂਰਨ ਰੂਪ ਵਿੱਚ ਨਿੱਘ ਮਾਣ ਰਹੇ ਹਾਂ।ਇਸ ਲਈ ਪ੍ਰਕਾਸ਼ ਪੁਰਬ ਦੀ ਛੁੱਟੀ ਦਾ ਐਲਾਨ ਕਰਨਾ ਸਾਡਾ ਇਖਲਾਕੀ ਫਰਜ਼ ਹੈ ਉਥੇ ਨਾਲ ਹੀ ਇਸ ਮਹਾਨ ਸ਼ਖਸੀਅਤ ਨੂੰ ਸ਼ਰਧਾ ਭੇਟ ਕਰਨਾ ਵੀ ਹੋਵੇਗਾ। Post navigation ਬੀਬੀ ਇੰਦਰਜੀਤ ਕੌਰ ਖਾਲਸਾ ਦੀ ਅਗਵਾਈ ‘ਚ ਵਿਦੇਸ਼ੀ ਸਿੱਖਾਂ ਦਾ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਿਕ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਏਗੀ : ਪ੍ਰੋ. ਕਿਰਪਾਲ ਸਿੰਘ ਬਡੂੰਗਰ