ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧ ਮਈ, ੨੦੨੫ (ਅੰਗ: ੬੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਣਗੇ ਸੁੰਦਰ ਜਲੌ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਸ਼ਬਦ ਵਿਚਾਰ ਤੇ ਕੀਰਤਨ ਸਮਾਗਮ

ਅੰਮ੍ਰਿਤਸਰ ੨੩ ਅਗਸਤ- ਬਾਣੀ ਦੇ ਬੋਹਿਥ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ-ਕੀਰਤਨ ੨ ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ ੭ ਵਜੇ ਆਰੰਭ ਹੋਵੇਗਾ।ਜਿਸ ਵਿੱਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਸ਼ਬਦੀ ਜਥੇ, ਧਾਰਮਿਕ ਸਭਾ-ਸੁਸਾਇਟੀਆਂ ਤੇ ਗੁਰੂ-ਜਸ ਗਾਇਨ ਕਰਦੀਆਂ ਸੰਗਤਾਂ ਸ਼ਮੂਲੀਅਤ ਕਰਨਗੀਆਂ।
ਇਸ ਸਬੰਧ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ੧ ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਮ ੪ ਤੋਂ ਰਾਤ ੧੧ ਵਜੇ ਤੀਕ ਮਹਾਨ ਗੁਰਮਤਿ ਸਮਾਗਮ ਹੋਵੇਗਾ।ਜਿਸ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗਿਆਨੀ ਰਣਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ ਅਤੇ ਭਾਈ ਕ੍ਰਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਦਵਿੰਦਰ ਸਿੰਘ ਸੋਹਾਣਾ, ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ, ਭਾਈ ਰਜਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ, ਭਾਈ ਸਤਿਬੀਰ ਸਿੰਘ ਚੋਜੀ, ਕੀਰਤਨ ਕੌਂਸਲ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਤੇ ਬੀਬੀ ਪ੍ਰਨੀਤ ਕੌਰ ਕਾਦੀਆਂ ਆਦਿ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸ ਸਮਾਗਮ ਦਾ ਫਾਸਟਵੇ ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਸ. ਬੇਦੀ ਨੇ ਦੱਸਿਆ ਕਿ ੨ ਸਤੰਬਰ ਨੂੰ ਸਵੇਰੇ ੮.੩੦ ਤੋਂ ੧੨ ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਣਗੇ।ਰਾਤ ਨੂੰ ਦੀਪਮਾਲਾ ਹੋਵੇਗੀ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸੇ ਦਿਨ ਪਹਿਲੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ ੮.੦੦ ਤੋਂ ੧.੦੦ ਵਜੇ ਤੀਕ ਸ਼ਬਦ-ਵਿਚਾਰ ਤੇ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸੰਗਤਾਂ ਨਾਲ ਗੁਰਸ਼ਬਦ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਇਕਬਾਲ ਸਿੰਘ ਤੇ ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕੁਲਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਡਾ. ਗੁਰਿੰਦਰ ਸਿੰਘ ਬਟਾਲਾ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਦੇ ਜਥਿਆਂ ਵੱਲੋਂ ਕਥਾ ਵਿਖਿਆਨ ਤੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਜਾਵੇਗਾ।ਇਸ ਦਿਨ ਸਾਰੇ ਸਮਾਗਮਾਂ ਦਾ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।