ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ ੩੧ ਅਗਸਤ (      ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ-ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਮਿਤੀ ੩ ਸਤੰਬਰ ਤੋਂ ੪ ਸਤੰਬਰ ਤੀਕ ਸਵੇਰੇ ੮ ਤੋਂ ਸ਼ਾਮ ੫ ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੩ ਸਤੰਬਰ ਨੂੰ ਪਾਏ ਜਾਣਗੇ।ਉਨ੍ਹਾਂ ਕਿਹਾ ਕਿ ਮਹਾਨ ਢਾਡੀ ਦਰਬਾਰ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਸ. ਬੇਦੀ ਨੇ ਦੱਸਿਆ ਕਿ ਮਹਾਨ ਢਾਡੀ ਦਰਬਾਰ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੰਤ-ਮਹਾਂਪੁਰਸ਼ ਵੀ ਉਚੇਚੇ ਤੌਰ ‘ਤੇ ਹਾਜ਼ਰੀਆਂ ਭਰਨਗੇ।
ਉਨ੍ਹਾਂ ਕਿਹਾ ਕਿ ਪੰਥ ਪ੍ਰਸਿੱਧ ਢਾਡੀ ਜਥਿਆਂ ਵਿੱਚ ਗਿਆਨੀ ਗੁਰਮੇਜ ਸਿੰਘ ਸ਼ਹੂਰਾ, ਗਿਆਨੀ ਗੁਰਚਰਨ ਸਿੰਘ ਚੰਨ ਮਦੂਛਾਂਗਾ, ਗਿਆਨੀ ਦੇਸਾ ਸਿੰਘ ਦਲੇਰ, ਗਿਆਨੀ ਗੁਰਮੇਜ ਸਿੰਘ ਬੀ.ਏ., ਪ੍ਰੋ. ਭੁਪਿੰਦਰ ਸਿੰਘ ਪ੍ਰੀਤ ਪਾਰਸਮਣੀ, ਗਿਆਨੀ ਗੁਰਭੇਜ ਸਿੰਘ ਜੋਹਲ, ਗਿਆਨੀ ਗੁਰਭੇਜ ਸਿੰਘ ਚਵਿੰਡਾ, ਗਿਆਨੀ ਜਰਨੈਲ ਸਿੰਘ ਖੁੰਡਾ, ਗਿਆਨੀ ਸੁਖਦੇਵ ਸਿੰਘ ਬਾਦਲ, ਗਿਆਨੀ ਬਲਦੇਵ ਸਿੰਘ ਬਲੱਗਣ, ਗਿਆਨੀ ਕੁਲਦੀਪ ਸਿੰਘ ਪਾਰਸ, ਗਿਆਨੀ ਹਰਦੇਵ ਸਿੰਘ ਹੀਰਾ, ਗਿਆਨੀ ਅਮਰੀਕ ਸਿੰਘ ਰਾਣੀਪੁਰ, ਗਿਆਨੀ ਲਖਵਿੰਦਰ ਸਿੰਘ ਸੋਹਲ, ਗਿਆਨੀ ਕੇਵਲ ਸਿੰਘ ਕੋਮਲ, ਗਿਆਨੀ ਗੁਰਪ੍ਰਤਾਪ ਸਿੰਘ ਪਦਮ, ਗਿਆਨੀ ਕੁਲਬੀਰ ਸਿੰਘ ਮਦੂਛਾਂਗਾ, ਗਿਆਨੀ ਗੁਰਜੀਤ ਸਿੰਘ, ਗਿਆਨੀ ਸ਼ਮਸ਼ੇਰ ਸਿੰਘ ਮਿਸ਼ਰਪੁਰਾ, ਗਿਆਨੀ ਸੁਲੱਖਣ ਸਿੰਘ ਚੌਧਰਪੁਰਾ, ਗਿਆਨੀ ਦਲਬੀਰ ਸਿੰਘ ਅਰਸ਼ੀ, ਗਿਆਨੀ ਤਰਸੇਮ ਸਿੰਘ ਪੱਖੋਕੇ, ਗਿਆਨੀ ਦਲਜੀਤ ਸਿੰਘ ਵਿਛੋਵਾ, ਗਿਆਨੀ ਧਰਮ ਸਿੰਘ ਬਹਿਲਾ, ਗਿਆਨੀ ਹਰਜਿੰਦਰ ਸਿੰਘ ਵਲਟੋਹਾ, ਗਿਆਨੀ ਬਲਦੇਵ ਸਿੰਘ ਝਾਮਕਾ ਤੇ ਗਿਆਨੀ ਅਮਰ ਸਿੰਘ ਆਦਿ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀ ਬਾਣੀ ਦੀ ਮਹੱਤਤਾ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਗੇ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।