ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

logoਅੰਮ੍ਰਿਤਸਰ ੧੪ ਨਵੰਬਰ (    )– ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦੇਂਦਿਆਂ ਦਸਿਆ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਹੁਣ ੨੩ ਨਵੰਬਰ ਦੀ ਬਜਾਏ ਦਫਤਰ ਸ਼੍ਰੋਮਣੀ ਕਮੇਟੀ ਤੋਂ ੨੦ ਨਵੰਬਰ ਨੂੰ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਸ਼੍ਰੋਮਣੀ ਕਮੇਟੀ ਰਾਹੀਂ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਅਤੇ ੨੫ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਨ ਉਹ ਆਪਣੇ-ਆਪਣੇ ਪਾਸਪੋਰਟ ਦਫਤਰ ਸ਼੍ਰੋਮਣੀ ਕਮੇਟੀ ਤੋਂ ਮਿਤੀ ੧੯ ਨਵੰਬਰ ਨੂੰ ਲੈ ਲੈਣ। ਉਨ੍ਹਾਂ ਦੱਸਿਆ ਕਿ ਹੁਣ ਇਹ ਜਥਾ ੨੦ ਨਵੰਬਰ ਨੂੰ ਪਾਕਿਸਤਾਨ ਲਈ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਵੇਗਾ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ੨੯ ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ।
ਉਨ੍ਹਾਂ ਕਿਹਾ ਕਿ ਜਥੇ ਸਬੰਧੀ ਜੇਕਰ ਕਿਸੇ ਸ਼ਰਧਾਲੂ ਨੇ ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰਬਰ ੦੧੮੩-੨੫੫੩੯੫੬,੫੭ ਓਣਟ ੨੪੯ ਤੇ ਸੰਪਰਕ ਕਰਕੇ ਹਾਸਲ ਕਰ ਸਕਦਾ ਹੈ।