ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸੋਮਵਾਰ, ੩੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੨ ਮਈ, ੨੦੨੫ (ਅੰਗ: ੭੨੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 1 ਦਸੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਜੁੰਮੇਵਾਰੀ ਹੈ ਕਿ ਜਥੇ ਵਿਚ ਗਏ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ, ਪ੍ਰੰਤੂ ਅਜਿਹੀ ਘਟਨਾ ਨਾਲ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ, ਤਾਂ ਜੋ ਸਿੱਖ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਭਵਿੱਖ ਵਿਚ ਵੀ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ।