ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ


ਅੰਮ੍ਰਿਤਸਰ, ੨੯ ਜਨਵਰੀ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਕੋਟਸ਼ਮੀਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਸ. ਮੇਜਰ ਸਿੰਘ ਢਿੱਲੋਂ, ਸ. ਜਗਸੀਰ ਸਿੰਘ ਕਲਿਆਣਾ ਹਲਕਾ ਇੰਚਾਰਜ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇ: ਅਮਰੀਕ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ੫੫੦ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ਤਹਿਤ ਇਹ ਸ਼ਬਦ ਗੁਰੂ ਯਾਤਰਾ ਆਰੰਭ ਕੀਤੀ ਗਈ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਸਾਰੇ ਪੰਜਾਬ ਅੰਦਰ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਵੀਂ ਪ੍ਰਸ਼ੰਸਾ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਹਾਜ਼ੀਰਤਨ ਬਠਿੰਡਾ ਵਿਖੇ ਸ਼ਬਦ ਗੁਰੂ ਯਾਤਰਾ ਦੇ ਪਹੁੰਚਣ ‘ਤੇ ਸੰਗਤ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਪ੍ਰਚਾਰਕ ਭਾਈ ਹਰਦੀਪ ਸਿੰਘ ਤੇ ਭਾਈ ਗੁਰਮੁੱਖ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਸੁਲੱਖਣ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਸ੍ਰੀ ਸਰੂਪ ਚੰਦ ਸਿੰਗਲਾ ਸਾਬਕਾ ਸੰਸਦੀ ਸਕੱਤਰ, ਸ. ਨਿਸ਼ਾਨ ਸਿੰਘ ਮੀਤ ਸਕੱਤਰ, ਭਾਈ ਕੁਲਦੀਪ ਸਿੰਘ ਹੈੱਡ ਗ੍ਰੰਥੀ, ਮੈਨੇਜਰ ਸ. ਸਮਸ਼ੇਰ ਸਿੰਘ, ਸ. ਗੁਰਪ੍ਰੀਤ ਸਿੰਘ ਸਰਪੰਚ ਢੇਲਵਾਂ, ਸ. ਸੁਖਪਾਲ ਸਿੰਘ ਗੁ: ਇੰਸਪੈਕਟਰ, ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।