ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਫ਼ਰਵਰੀ–ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ। ਅੱਜ ਇਹ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਗੁਰਦੇਵ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ. ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਹ ਯਾਤਰਾ ਪਿੰਡ ਗਾਗਾ, ਲਹਿਰਾ ਗਾਗਾ ਬਾਈਪਾਸ, ਲਹਿਰ ਖੁਰਦ ਓਵਰਬਰਿਜ ਰੋਡ, ਲਹਿਰ ਕਲਾਂ, ਬਲਰਾ, ਮੂਣਕ, ਦੇਹਲਾ ਸ਼ੀਹਾ, ਭੂਟਾਲ ਖੁਰਦ, ਢੀਂਡਸਾ, ਝਲੂਰ, ਕਾਲਬੰਨਜਾਰਾ, ਘੋੜੇਨਵ, ਰਾਮਗੜ੍ਹ ਸੰਧੂ, ਸੇਖੂਵਾਸ, ਭਾਈ ਕੀ ਪਸ਼ੋਰ, ਕੋਰੀਆਂ, ਰੋਗਲਾ, ਕੈਪਰ, ਦਿੜਬਾ ਤੋਂ ਹੁੰਦੀ ਹੋਈ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਿੜਬਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਸ. ਪ੍ਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ. ਹਰਦੇਵ ਸਿੰਘ ਰੋਂਗਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸ. ਪ੍ਰੀਤਮਹਿੰਦਰ ਸਿੰਘ, ਬੀਬੀ ਜਸਪਾਲ ਕੌਰ, ਸ. ਹਰਦੇਵ ਸਿੰਘ, ਗਿਆਨੀ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਤੇ ਸ. ਗੁਰਲਾਲ ਸਿੰਘ ਫ਼ਤਹਿਗੜ੍ਹ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਸ. ਗੁਰਮੀਤ ਸਿੰਘ, ਸੁਪਰਵਾਈਜ਼ਰ ਸ. ਮਨਵਿੰਦਰ ਸਿੰਘ, ਸ. ਲਖਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਸਤਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਦੀਵਾਨ ਸਿੰਘ ਤੇ ਸ. ਭੁਪਿੰਦਰ ਸਿੰਘ ਨਾਗੋਕੇ, ਪ੍ਰਚਾਰਕ ਭਾਈ ਲੱਖਾ ਸਿੰਘ ਦਾਤੇਵਾਸ, ਭਾਈ ਗੁਰਸੇਵਕ ਸਿੰਘ ਘਰਾਚੋਂ, ਢਾਡੀ ਜਥਾ ਭਾਈ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।