ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਬੁੱਧਵਾਰ, ੧੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੫ (ਅੰਗ: ੪੬੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, ੧੧ ਜਨਵਰੀ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਪੰਜਵੇਂ ਦਿਨ ਗੁਰਦੁਆਰਾ ਬੀਬੀ ਰਜਨੀ ਜੀ, ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗਿਆਨੀ ਸਰੂਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਸੁਖਜੀਤ ਸਿੰਘ ਨੇ ਸੰਗਤ ਨੂੰ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਸ਼ਬਦ ਗੁਰੂ ਯਾਤਰਾ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਸਰੂਪ ਸਿੰਘ ਗੁ: ਭੱਟ ਸਾਹਿਬ ਵਾਲੇ, ਬਾਬਾ ਹਾਕਮ ਸਿੰਘ, ਸਾਬਕਾ ਵਿਧਾਇਕ ਅਜੈ ਪਾਲ ਸਿੰਘ ਮੀਰਾਂਕੋਟ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗਿਆਨੀ ਸਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ ਦੀ ਸ਼ਲਾਘਾ ਕੀਤੀ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਸੰਗਤ ਨੂੰ ਬੀਬੀ ਰਜਨੀ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਤੇ ਸ. ਸੁਖਵਰਸ਼ ਸਿੰਘ ਪੰਨੂੰ ਨੇ ਵੀ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਅਤੇ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ।
ਸ਼ਬਦ ਗੁਰੂ ਯਾਤਰਾ ਵਿਚ ਜਥੇਦਾਰ ਰਤਨ ਸਿੰਘ ਜੱਫਰਵਾਲ, ਬਾਬਾ ਹਾਕਮ ਸਿੰਘ, ਬਾਬਾ ਗਿਆਨ ਸਿੰਘ ਮਨਹਾਰੇ ਵਾਲੇ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਸ. ਬੀਰ ਸਿੰਘ ਪਾਰਸ, ਪ੍ਰਧਾਨ ਸ. ਕੁਲਵਿੰਦਰ ਸਿੰਘ ਬੱਬੂ, ਸ. ਜੋਗਾ ਸਿੰਘ ਸਕੱਤਰ ਕੀਰਤਨ ਦਰਬਾਰ ਸੁਸਾਇਟ ਪੱਟੀ, ਸ. ਨਿਸ਼ਾਨ ਸਿੰਘ ਸਟੱਡੀ ਸਰਕਲ, ਸ. ਸੁਰਿੰਦਰ ਸਿੰਘ ਸ਼ਿੰਦਾ, ਸ. ਗੁਰਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਕਰਤਾਰ ਸਿੰਘ ਇੰਚਾਰਜ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।