ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ੍ਰੀ ਅਖੰਡ ਪਾਠ ਸਾਹਿਬ ਲਈ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ

ਸੁਲਤਾਨਪੁਰ ਲੋਧੀ, 17 ਜੂਨ – ਮਾਨਵਤਾ ਨੂੰ ਅਗਿਆਨ ਰੂਪੀ ਹਨੇਰੇ ਵਿੱਚੋਂ ਕੱਢ ਕੇ ਸੰਸਾਰਕ ਅਤੇ ਅਧਿਆਤਮਿਕ ਅਗਵਾਈ ਦੇਣ ਵਾਲੇ ਮਹਾਨ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਨ 2019 ਵਿਚ ਆ ਰਿਹਾ 550 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਜਲਦੀ ਹੀ ਗੁਰਦੁਅਰਾ ਸ੍ਰੀ ਬੇਰ ਸਾਹਿਬ ਵਿਖੇ ਵੱਖ-ਵੱਖ ਸਥਾਨਕ ਆਗੂਆਂ ਨਾਲ ਮੀਟਿੰਗ ਕਰ ਕੇ ਸਮੁੱਚੇ ਪ੍ਰੋਗਰਾਮਾਂ ਦੀ ਰੂਪ ਰੇਖਾ ਅਤੇ ਵਿਉਂਤਬੰਦੀ ਤਿਆਰ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਲਈ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਅਖੰਡ ਪਾਠ ਸਾਹਿਬ ਲਈ 14 ਨਵੇਂ ਕਮਰੇ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦੀ ਕਾਰ-ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਮੁਬਾਰਕ ਅਸਥਾਨ ਹੋਣ ਕਾਰਨ ਵੱਡਾ ਇਤਿਹਾਸਕ ਮਹੱਤਵ ਰੱਖਦਾ ਹੈ ਅਤੇ ਇਥੇ ਸੰਗਤ ਦੀ ਸਹੂਲਤ ਲਈ ਕਾਰਜ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਆਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਹੈੱਡ ਗ੍ਰੰਥੀ ਭਾਈ ਪਲਵਿੰਦਰ ਸਿੰਘ ਨੇ ਅਰਦਾਸ ਕੀਤੀ।

ਇਸ ਤੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਰਧਾ ਸਹਿਤ ਨਤਮਸਤਕ ਹੋਏ, ਜਿਥੇ ਉਨ੍ਹਾਂ ਸਮੇਤ ਸਾਬਕਾ ਕੈਬਨਿਟ ਮੰਤਰੀ ਬੀਬੀ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਲਵਿੰਦਰ ਸਿੰਘ ਨੇ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ।

ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਜੱਗਾ ਸਿੰਘ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸਾਬਕਾ ਕੈਬਨਿਟ ਮੰਤਰੀ ਬੀਬੀ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਮਹਿੰਦਰ ਸਿੰਘ ਆਹਲੀ, ਸ. ਭਗਵੰਤ ਸਿੰਘ ਨਿੱਜੀ ਸਹਾਇਕ, ਮੈਨੇਜਰ ਸ. ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਸ. ਸਰਬਜੀਤ ਸਿੰਘ ਧੂੰਦਾ, ਸ. ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਭਾਈ ਹਰਜੀਤ ਸਿੰਘ ਪ੍ਰਚਾਰਕ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਜਥੇਦਾਰ ਗੁਰਦੀਪ ਸਿੰਘ ਭਾਗੋਰਾਈਆਂ, ਜਥੇਦਾਰ ਬਲਦੇਵ ਸਿੰਘ ਖੁਰਦਾਂ, ਜਥੇਦਾਰ ਗੁਰਦਿਆਲ ਸਿੰਘ, ਡਾ. ਨਿਰਵੈਲ ਸਿੰਘ ਧਾਲੀਵਾਲ, ਸ. ਹਰਮਹਿੰਦਰ ਸਿੰਘ ਜੈਨਪੁਰ, ਨੰਬਰਦਾਰ ਕਸ਼ਮੀਰ ਸਿੰਘ, ਮੈਨੇਜਰ ਗੁਰਦਿਆਲ ਸਿੰਘ ਗੁਰਦੁਆਰਾ ਬੇਬੇ ਨਾਨਕੀ ਜੀ, ਸ. ਗੁਰਜੰਟ ਸਿੰਘ ਸੰਧੂ, ਸ. ਜਸਕਰਨਬੀਰ ਸਿੰਘ ਗੋਲਡੀ, ਸ. ਸਤਨਾਮ ਸਿੰਘ ਰਾਮੇ, ਇੰਜੀ: ਪ੍ਰਤਾਪ ਸਿੰਘ ਮੋਮੀ, ਹਰਜਿੰਦਰ ਸੰਿਘ ਖਾਲਸਾ ਆਦਿ ਹਾਜ਼ਰ ਸਨ।