ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, ੬ ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਨਵੰਬਰ ੨੦੧੮ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ ੦੬ ਅਗਸਤ ੨੦੧੮ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ‘ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।