
ਅੰਮ੍ਰਿਤਸਰ 30 ਨਵੰਬਰ-
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨਸਰਵਣ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ।
