ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਲਈ ਰਵਾਨਾ


ਅੰਮ੍ਰਿਤਸਰ, ੨੬ ਫ਼ਰਵਰੀ–ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਸ. ਅਜਮੇਰ ਸਿੰਘ ਖੇੜਾ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ, ਸ. ਪਾਲਇੰਦਰ ਸਿੰਘ ਬਾਠ, ਸ. ਕੁਲਵਿੰਦਰ ਸਿੰਘ, ਸ. ਅਮਨਦੀਪ ਸਿੰਘ ਗੋਲਡੀ ਸਰਪੰਚ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ, ਸ. ਅਮਰ ਸਿੰਘ ਖ਼ਚਾਨਚੀ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁ: ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਜਰਨੈਲ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।