ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 14 ਸਤੰਬਰ- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਧਾਂਤਾਂ ਤੇ ਪੰਥਕ ਰਵਾਇਤਾਂ ਅਨੁਸਾਰ ੧੭ ਅਕਤੂਬਰ ੨੦੧੬ ਦਿਨ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਗਤਾਂ ਤੇ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਹਰ ਰੋਜ਼ ਸ਼ਾਮ ੭.੦੦ ਤੋਂ ਰਾਤ ੯.੩੦ ਵਜੇ ਤੀਕ ਉਲੀਕੇ ਗਏ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਿਤੀ ੧੬ ਸਤੰਬਰ ਨੂੰ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ ਸਾਹਿਬ) ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸ਼ੌਕੀਨ ਸਿੰਘ ਤੇ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਸਤਿਬੀਰ ਸਿੰਘ ਚੋਜੀ, ਇਸੇ ਦਿਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਕ੍ਰਿਸ਼ਨ ਸਿੰਘ ਕਥਾਵਾਚਕ, ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ ਤੇ ਬੀਬੀ ਰਾਜਵਿੰਦਰ ਕੌਰ, ੧੭ ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਗੁਰਬਖਸ਼ ਨਗਰ, ਸਾਹਮਣੇ ਬੇਦੀ ਪੈਟਰੋਲ ਪੰਪ, ਝਬਾਲ ਰੋਡ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਸਤਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁ: ਸ਼ਹੀਦ ਗੰਜ ਸਾਹਿਬ, ੧੮ ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ, ਮਜੀਠਾ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਭਾਈ ਅਮਰੀਕ ਸਿੰਘ ਕਥਾਵਾਚਕ ਗੁਰਦੁਆਰਾ ਪਿਪਲੀ ਸਾਹਿਬ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਕਿਰਪਾਲ ਸਿੰਘ ਸਾਬਕਾ ਹਜ਼ੂਰੀ ਰਾਗੀ ਜਥਾ ਤੇ ਬੀਬੀ ਪਰਨੀਤ ਕੌਰ ਕਾਦੀਆਂ, ੧੯ ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭੱਲਾ ਕਾਲੋਨੀ, ਛੇਹਰਟਾ ਵਿਖੇ ਗਿਆਨੀ ਜਸਵਿੰਦਰ ਸਿੰਘ ਦਰਦੀ, ਭਾਈ ਸੁਖਜਿੰਦਰ ਸਿੰਘ ਤੇ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਜਥਾ, ੨੦ ਸਤੰਬਰ ਨੂੰ ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਇੰਦਰਜੀਤ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ੨੧ ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕਪੁਰਾ ਨੇੜੇ ਚੌਂਕ ਇਸਲਾਮਾਬਾਦ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਭਾਈ ਲਖਵਿੰਦਰ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ, ੨੨ ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਡੀ ਬਲਾਕ ਰਣਜੀਤ ਐਵੀਨਿਊ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਭਾਈ ਗਗਨਦੀਪ ਸਿੰਘ ਤੇ ਭਾਈ ਓਂਕਾਰ ਸਿੰਘ ਹਜ਼ੂਰੀ ਰਾਗੀ ਜਥਾ ਤੇ ਬੀਬੀ ਮਨਪ੍ਰੀਤ ਕੌਰ, ੨੩ ਸਤੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ, ਮੋਹਨ ਨਗਰ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਬਲਦੇਵ ਸਿੰਘ ਲੁਧਿਆਣਾ, ਭਾਈ ਕੁਲਦੀਪ ਸਿੰਘ ਤੇ ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ, ੨੪ ਸਤੰਬਰ ਨੂੰ ਗੁਰਦੁਆਰਾ ਨਾਨਕਸਰ ਸਾਹਿਬ, ਵੇਰਕਾ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਸਪਿੰਦਰ ਸਿੰਘ ਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਬਲਵਿੰਦਰ ਸਿੰਘ ਪੱਟੀ ਰਾਗੀ ਜਥਾ, ੨੫ ਸਤੰਬਰ ਨੂੰ ਗੁਰਦੁਆਰਾ ਸਾਹਿਬ ਮੋਹਣੀ ਪਾਰਕ ਸਾਹਮਣੇ ਖਾਲਸਾ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ, ਭਾਈ ਇਕਬਾਲ ਸਿੰਘ ਤੇ ਭਾਈ ਸੁਲੱਖਣ ਸਿੰਘ ਹਜ਼ੂਰੀ ਰਾਗੀ ਜਥਾ ਤੇ ਬੀਬੀ ਪਰਨੀਤ ਕੌਰ ਕਾਦੀਆਂ, ੨੬ ਸਤੰਬਰ ਨੂੰ ਗੁਰਦੁਆਰਾ ਸਾਹਿਬ ਗੋਬਿੰਦ ਨਗਰ, ਚੌੜਾ ਬਾਜ਼ਾਰ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਸ਼ੌਕੀਨ ਸਿੰਘ ਤੇ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ, ੨੭ ਸਤੰਬਰ ਨੂੰ ਮੇਨ ਮਾਰਕੀਟ ਬੀ-ਬਲਾਕ, ਨਿਊ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ੨੮ ਸਤੰਬਰ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਵਿੰਦਰ ਸਿੰਘ ਤੇ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਤਰਜਿੰਦਰ ਸਿੰਘ, ੨੯ ਸਤੰਬਰ ਨੂੰ ਗੁਰਦੁਆਰਾ ਟੋਭਾ ਭਾਈ ਸਾਲ੍ਹੋ ਜੀ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਸਤਪਾਲ ਸਿੰਘ ਕਥਾਵਾਚਕ, ਭਾਈ ਕਮਲਜੀਤ ਸਿੰਘ ਤੇ ਭਾਈ ਹਰਿਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਬਲਵਿੰਦਰ ਸਿੰਘ ਪੱਟੀ, ੩੦ ਸਤੰਬਰ ਨੂੰ ਗੁਰਦੁਆਰਾ ਚੀਫ ਖਾਲਸਾ ਦੀਵਾਨ, ਜੀ.ਟੀ.ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਦਲਬੀਰ ਸਿੰਘ ਤੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਜਸਵਿੰਦਰ ਸਿੰਘ ਤੇ ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲੇ, ੧ ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ, ਗੁਰੂ ਨਾਨਕਪੁਰਾ, ਕੋਟ ਬਾਬਾ ਦੀਪ ਸਿੰਘ ਜੀ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਦਲਬੀਰ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਜਸਬੀਰ ਸਿੰਘ ਹਜ਼ੂਰੀ ਰਾਗੀ ਜਥਾ ਗ:ਸ਼ਹੀਦਗੰਜ ਸਾਹਿਬ, ੨ ਅਕਤੂਬਰ ਨੂੰ ਗੁਰੁਦਆਰਾ ਸ੍ਰੀ ਗੁਰੂ ਸਿੰਘ ਸਭਾ ਰਣਜੀਤਪੁਰਾ, ਗੁਰੂ ਨਾਨਕਵਾੜਾ, ਪੁਤਲੀਘਰ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਜਥਾ ਗੁ: ਸ਼ਹੀਦਗੰਜ ਸਾਹਿਬ, ੩ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਵਿਕਾਸ ਨਗਰ, ਖੰਡਵਾਲਾ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਗਤਾਰ ਸਿੰਘ ਤੇ ਭਾਈ ਰਾਇ ਸਿੰਘ ਹਜ਼ੂਰੀ ਰਾਗੀ ਜਥਾ, ੪ ਅਕਤੂਬਰ ਨੂੰ ਗੁਰਦੁਆਰਾ ਮੀਰੀ-ਪੀਰੀ ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸੁਖਜਿੰਦਰ ਸਿੰਘ ਤੇ ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਜਥਾ, ੫ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰ, ਏ-ਬਲਾਕ, ਸੰਧੂ ਕਲੋਨੀ ਨੇੜੇ ਓ ਸੀ ਐਮ ਮਿਲਜ਼, ਛੇਹਰਟਾ, ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਕ੍ਰਿਸ਼ਨ ਸਿੰਘ ਕਥਾਵਾਚਕ, ਭਾਈ ਓਂਕਾਰ ਸਿੰਘ ਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਜਥਾ, ੬ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਗੋਲਡਨ ਐਵੀਨਿਊ, ਤਹਿਸੀਲਪੁਰਾ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਜਗਤਾਰ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਬੀਬੀ ਪ੍ਰਨੀਤ ਕੌਰ ਕਾਦੀਆਂ, ੭ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਪੁਲਿਸ ਕਾਲੋਨੀ, ਅਜਨਾਲਾ ਰੋਡ, ਨੇੜੇ ਪਟਵਾਰ ਖਾਨਾ ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਦਵਿੰਦਰ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਜਥਾ, ੮ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ, ਅਜੀਤ ਨਗਰ, ਈਸਟ ਮੋਹਨ ਨਗਰ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਭਾਈ ਤੇਜਪਾਲ ਸਿੰਘ ਸ਼ਿਮਲੇ ਵਾਲੇ, ੯ ਅਕਤੂਬਰ ਨੂੰ ਮੇਨ ਮਾਰਕੀਟ, ਸੀ ਬਲਾਕ, ਰਣਜੀਤ ਐਵੀਨਿਊ, ਸ੍ਰੀ ਅੰਮ੍ਰਿਤਸਰ ਵਿਖੇ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਰਾਜਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ ਅਤੇ ਬੀਬੀ ਪ੍ਰਨੀਤ ਕੌਰ ਕਾਦੀਆਂ, ੧੦ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਕਾਸ਼ ਐਵੀਨਿਊ, ਫਤਹਿਗੜ੍ਹ ਚੂੜੀਆਂ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਡਾ. ਰੂਪ ਸਿੰਘ ਸਕੱਤਰ, ਭਾਈ ਸਤਿੰਦਰਬੀਰ ਸਿੰਘ ਤੇ ਭਾਈ ਰਾਇ ਸਿੰਘ ਹਜ਼ੂਰੀ ਰਾਗੀ ਜਥਾ, ੧੧ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਡਰੀਮ ਸਿਟੀ, ਨੇੜੇ ਬੈਸਟ ਪ੍ਰਾਈਜ਼ ਮਾਲ, ਜੀ.ਟੀ.ਰੋਡ., ਸ੍ਰੀ ਅੰਮ੍ਰਿਤਸਰ ਵਿਖੇ ਗਿਆਨੀ ਕ੍ਰਿਸ਼ਨ ਸਿੰਘ ਕਥਾਵਾਚਕ, ਭਾਈ ਸ਼ੌਕੀਨ ਸਿੰਘ ਤੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ੧੨ ਅਕਤੂਬਰ ਨੂੰ ਗੁਰਦੁਆਰਾ ਕੌਲਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਜਥਾ, ਭਾਈ ਜੋਗਿੰਦਰ ਸਿੰਘ ਆਜਾਦ, ਭਾਈ ਗੁਰਇਕਬਾਲ ਸਿੰਘ ਤੇ ਬੀਬੀ ਰਾਜਵਿੰਦਰ ਕੌਰ, ੧੩ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਹਿਰੂ ਕਲੋਨੀ, ਮਜੀਠਾ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਗਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਜਥਾ, ੧੪ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਰਾਣੀ ਕਾ ਬਾਗ ਨੇੜੇ ਸ਼ਿਵਾ ਜੀ ਪਾਰਕ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਲਖਵਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ ਅਤੇ ੧੫ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸੰਦੀਪ ਸਿੰਘ ਤੇ ਭਾਈ ਸਤਿਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਜਥਾ ਤੇ ਬੀਬੀ ਪ੍ਰਭਜੋਤ ਕੌਰ ਬਟਾਲਾ ਆਦਿ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਕਥਾ ਵਿਖਿਆਨਾਂ ਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਾਉਣਗੇ।
     ਸ. ਬੇਦੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਨ੍ਹਾਂ ਮਹਾਨ ਗੁਰਮਤਿ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।