ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧ ਮਈ, ੨੦੨੫ (ਅੰਗ: ੬੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 3 ਅਕਤੂਬਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰੇਰਨਾ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜੋ ੧੦ ਅਕਤੂਬਰ ਤੱਕ ਚੱਲੇਗਾ। ਮੈਡੀਕਲ ਕੈਂਪ ਦੀ ਆਰੰਭਤਾ ਅੱਜ ਅਰਦਾਸ ਨਾਲ ਕੀਤੀ ਨਾਲ ਕੀਤੀ ਗਈ ਅਤੇ ਕੈਂਪ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਸਮੇਤ ਸ੍ਰੀ ਗੁਰੂ ਰਾਮਦਾਸ ਹਸਪਤਾਲ, ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਦੇ ਆਹੁਦੇਦਾਰ ਅਤੇ ਸਟਾਫ਼ ਮੌਜੂਦ ਸੀ।
ਕੈਂਪ ਦੀ ਆਰੰਭਤਾ ਸਮੇਂ ਕਰਵਾਏ ਗਏ ਇਕ ਸੰਖੇਪ ਸਮਾਗਮ ਮੌਕੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ੭ ਅਕਤੂਬਰ ਨੂੰ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਿਥੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਸਾਫ਼-ਸਫ਼ਾਈ ਤੇ ਦੀਪਮਾਲਾ ਲਈ ਪ੍ਰੇਰਿਆ ਜਾ ਰਿਹਾ ਹੈ, ਉਥੇ ਹੀ ਅੱਜ ਤੋਂ ਸ੍ਰੀ ਗੁਰੁ ਰਾਮਦਾਸ ਹਸਪਤਾਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦਾ ਦਾਖ਼ਲਾ, ਬੈੱਡ ਚਾਰਜ਼ ਅਤੇ ਓਪਰੇਸ਼ਨ ਖ਼ਰਚਾ ਨਹੀਂ ਲਿਆ ਜਾਵੇਗਾ।
ਇਸ ਮੌਕੇ ਸ੍ਰੀ ਗੁਰੁ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਕੁਲਵੰਤ ਸਿੰਘ ਦੇਦ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਗੀਤਾ ਸ਼ਰਮਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਅਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।