

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਦੇ ਇਤਿਹਾਸ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ। ਕੀਰਤਨ ਦਰਬਾਰ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ, ਡਾ. ਗੁਰਨਾਮ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਣਧੀਰ ਸਿੰਘ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਦਵਿੰਦਰ ਸਿੰਘ, ਡਾ. ਅਲੰਕਾਰ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਰਾਗੀ ਜਥਿਆਂ ਸਮੇਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ. ਸਵਿੰਦਰ ਸਿੰਘ ਸਭਰਵਾਲ, ਸ. ਗੁਰਤੇਜ ਸਿੰਘ ਢੱਡੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਭਾਈ ਸੁਖਜੀਤ ਸਿੰਘ ਘਨਈਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।