ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 25 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸੁਲਤਾਨਵਿੰਡ ਰੋਡ ‘ਤੇ ਸਥਿਤ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਬੱਚਿਆਂ ਦੇ ਚੈੱਕਅੱਪ ਲਈ ਦੰਦਾਂ ਅਤੇ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅੱਪ ਕੀਤਾ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰੀਸਰਚ ਵੱਲ੍ਹਾ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿਖੇ ਬੱਚਿਆਂ ਨੂੰ ਮਿਆਰੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਵੀ ਖਿਆਲ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ਅਜਿਹੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦੰਦਾਂ ਦੇ ਡਾਕਟਰ ਮੋਹਿਤ ਗੁਪਤਾ ਅਤੇ ਅੱਖਾਂ ਦੇ ਡਾਕਟਰ ਅਨੁਰੀਤ ਗਿੱਲ ਨੇ ਬੱਚਿਆਂ ਦਾ ਚੈੱਕਅੱਪ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੰਦਾਂ ਅਤੇ ਅੱਖਾਂ ਦੀ ਸਾਂਭ-ਸੰਭਾਲ ਪ੍ਰਤੀ ਸੁਚੇਤ ਕੀਤਾ। ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।