ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 19 ਸਤੰਬਰ (          )- ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਗੀਤਾ ਸ਼ਰਮਾ, ਡਾ. ਏ.ਪੀ. ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੁਲਵੰਤ ਸਿੰਘ ਨੇ ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸਾਹਿਬ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡਾ. ਕਿਰਪਾਲ ਸਿੰਘ ਜਿਨ੍ਹਾਂ ਨੂੰ ਭਾਰਤ ਵਿਚ ਨੈਫਰੋਲੋਜੀ ਦਾ ਪਿਤਾਮਾ ਕਿਹਾ ਜਾਂਦਾ ਹੈ ਵੱਲੋਂ ਕਿਡਨੀ ਦੀਆਂ ਬੀਮਾਰੀਆਂ ਬਾਰੇ ਕੀਤੀ ਗਈ ਖੋਜ ਨੇ ਮੈਡੀਕਲ ਖੇਤਰ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਬੇਸ਼ੱਕ ਸੰਸਾਰੀ ਰਿਸ਼ਤਿਆਂ ਕਰਕੇ ਮਨੁੱਖ ਦੇ ਤੁਰ ਜਾਣ ਨਾਲ ਉਸ ਦੇ ਸਬੰਧੀਆਂ ਨੂੰ ਗਹਿਰਾ ਸਦਮਾ ਪੁੱਜਦਾ ਪਰ ਉਸ ਕਰਤਾ ਪੁਰਖ ਦਾ ਭਾਣਾ ਵੀ ਅਟੱਲ ਹੈ ਜਿਸਨੂੰ ਬਦਲਿਆ ਨਹੀਂ ਜਾ ਸਕਦਾ। ਉਨ੍ਹਾਂ ਡਾਕਟਰ ਚੁੱਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।