ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135


ਅੰਮ੍ਰਿਤਸਰ, ੨੦ ਨਵੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਫਰਸ਼ ਦੀ ਸਫ਼ਾਈ ਲਈ ਇਕ ਵਿਸ਼ੇਸ਼ ਮਸ਼ੀਨ ਅਮਰੀਕਾ ਨਿਵਾਸੀ ਸ. ਹਰਵਿੰਦਰ ਸਿੰਘ ਹੈਰੀ ਵੱਲੋਂ ਭੇਟ ਕੀਤੀ ਗਈ, ਜਿਸ ਦੀ ਕੀਮਤ ਲਗਪਗ ਸਾਢੇ ਅੱਠ ਲੱਖ ਰੁਪਏ ਹੈ। ਸ. ਹਰਵਿੰਦਰ ਸਿੰਘ ਹੈਰੀ ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਸਾਬਕਾ ਮੇਅਰ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦਿਆਂ ਇਹ ਸਫ਼ਾਈ ਵਾਲੀ ਮਸ਼ੀਨ ਸਰਦਾਰ ਪੱਗੜੀ ਹਾਊਸ ਦੇ ਸ. ਅਮਰਜੀਤ ਸਿੰਘ ਰਾਹੀਂ ਭੇਟ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਹਰਵਿੰਦਰ ਸਿੰਘ ਹੈਰੀ ਅਤੇ ਸਰਦਾਰ ਪੱਗੜੀ ਹਾਊਸ ਦੇ ਮਾਲਕਾਂ ਦਾ ਧੰਨਵਾਦ ਕੀਤਾ ਅਤੇ ਸਫ਼ਾਈ ਵਾਲੀ ਮਸ਼ੀਨ ਭੇਟ ਕਰਨ ਪਹੁੰਚੇ ਸ. ਅਮਰਜੀਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਮਸ਼ੀਨ ਗੁਰੂ ਰਾਮਦਾਸ ਲੰਗਰ ਵਿਖੇ ਫ਼ਰਸ਼ ਦੀ ਸਫ਼ਾਈ ਲਈ ਵਰਤੀ ਜਾਵੇਗੀ। ਇਸ ਮੌਕੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਗੁਰਾ ਸਿੰਘ, ਸੁਪਰਵਾਈਜ਼ਰ ਸ. ਹਰਭਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।