ਅੰਮ੍ਰਿਤਸਰ, ੧ ਜੂਨ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦਾਂ ਭੇਟ ਕਰਨ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੁੱਸੇ ਦੀ ਸੰਗਤ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸਰਾਵਾਂ ਸ. ਮੁਖਤਾਰ ਸਿੰਘ ਅਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਾਂਝੇ ਤੌਰ ‘ਤੇ ਕੀਤਾ। ਇਸ ਮੌਕੇ ਸ. ਜਗਜੀਤ ਸਿੰਘ ਜੱਗੀ ਤੇ ਸ. ਜਸਵਿੰਦਰ ਸਿੰਘ ਦੀਨਪੁਰ ਨੇ ਕਿਹਾ ਕਿ ਗੁਰੂ ਘਰ ਵਿਖੇ ਲੰਗਰਾਂ ਦੀ ਸੇਵਾ ਲਈ ਸੰਗਤਾਂ ਰਸਦਾਂ ਭੇਟ ਕਰਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੀਆਂ ਹਨ ਅਤੇ ਇਸੇ ਤਹਿਤ ਹੀ ਅੱਜ ਪਿੰਡ ਭੁੱਸੇ ਦੀ ਸੰਗਤ ਵੱਲੋਂ ਗੁਰੂ ਕੇ ਲੰਗਰ ਲਈ ਰਸਦਾਂ ਦੀ ਸੇਵਾ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਵਾਸੀਆਂ ‘ਚੋਂ ਸ. ਚੰਨਣ ਸਿੰਘ, ਸ. ਹਰਭਜਨ ਸਿੰਘ, ਸ. ਜੱਸਾ ਸਿੰਘ, ਸ. ਦਿਲਬਾਗ ਸਿੰਘ, ਸ. ਨਰਿੰਦਰ ਸਿੰਘ, ਸ. ਕਾਹਨ ਸਿੰਘ, ਸ. ਸੋਨਾ ਸਿੰਘ, ਸ. ਰੇਸ਼ਮ ਸਿੰਘ, ਸ. ਲਾਲ ਸਿੰਘ ਆਦਿ ਮੌਜੂਦ ਸਨ।