ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੦ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਗੇਟ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਡਾਇਲਸਿਸ ਯੂਨਿਟ ਸਥਾਪਤ ਕੀਤਾ ਗਿਆ ਹੈ। ਇਸ ਯੂਨਿਟ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਐਡੀਸ਼ਨਲ ਸਕੱਤਰ ਡਾ. ਏ.ਪੀ. ਸਿੰਘ ਅਤੇ ਹਸਪਤਾਲ ਦੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਨਾਲ-ਨਾਲ ਸ਼ਹਿਰ ਅੰਦਰ ਚਾਟੀਵਿੰਡ ਗੇਟ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੀ ਸੇਵਾਵਾਂ ਦੇ ਰਿਹਾ ਹੈ। ਇਸ ਹਸਪਤਾਲ ਵਿਖੇ ਵੱਖ-ਵੱਖ ਵਿਭਾਗ ਸਥਾਪਤ ਹਨ। ਇਸ ਦੇ ਵਿਸਥਾਰ ਵਜੋਂ ਹੁਣ ਇਥੇ ਡਾਇਲਸਿਸ ਯੂਨਿਟ ਵੀ ਸਥਾਪਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀ ਮੰਗ ਨੂੰ ਵੇਖਦਿਆਂ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਸਥਾਪਤ ਕਰਕੇ ਦੋ ਨਵੀਆਂ ਅਤਿ-ਅਧੁਨਿਕ ਤਕਨੀਕ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਿਭਾਗ ਦੀ ਜ਼ੁੰਮੇਵਾਰੀ ਡਾ. ਮਨਿੰਦਰ ਸਿੰਘ ਨੂੰ ਸੌਂਪੀ ਗਈ ਹੈ, ਜੋ ਇਸ ਖੇਤਰ ਦੇ ਮਾਹਿਰ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀਆਂ ਸਿਹਤ ਸੰਸਥਾਵਾਂ ਦੁਆਰਾ ਲੋਕਾਂ ਨੂੰ ਬਿਹਤਰ ਇਲਾਜ਼ ਪ੍ਰਣਾਲੀ ਦੇਣ ਲਈ ਵਚਨਬੱਧ ਹੈ।