ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 28 ਅਗਸਤ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਚੀਫ਼ ਅਕਾਊਂਟੈਂਟ ਸ. ਪਰਉਪਕਾਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਪਰਵਿੰਦਰ ਕੌਰ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਮ ਸੰਸਕਾਰ ਚਾਟੀਵਿੰਡ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਪਰਉਪਕਾਰ ਸਿੰਘ ਨੇ ਦਿਖਾਈ। ਮਾਤਾ ਪਰਵਿੰਦਰ ਕੌਰ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਗੁਰਬਚਨ ਸਿੰਘ ਲੇਹਲ, ਸ਼੍ਰੋਮਣੀ ਕਮੇਟੀ ਦੇ ਚੀਫ਼ ਅਕਾਊਂਟੈਂਟ ਸ. ਇੰਦਰਪਾਲ ਸਿੰਘ, ਸ. ਗੋਪਾਲ ਸਿੰਘ ਤੇ ਸ. ਜਸਵਿੰਦਰ ਸਿੰਘ, ਐਸ.ਡੀ.ਓ. ਸ. ਜਤਿੰਦਰਪਾਲ ਸਿੰਘ ਤੇ ਸ. ਸੁਖਜਿੰਦਰ ਸਿੰਘ, ਸ. ਮਨਜਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਫ਼ ਨੇ ਪਹੁੰਚ ਕੇ ਸ. ਪਰਉਪਕਾਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਤੇ ਹੋਰ ਅਧਿਕਾਰੀਆਂ ਨੇ ਮਾਤਾ ਪਰਵਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।